ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ ਟਿੱਪਰ, ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ

By : GAGANDEEP

Published : Sep 11, 2023, 1:16 pm IST
Updated : Sep 11, 2023, 1:16 pm IST
SHARE ARTICLE
photo
photo

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜਿਆ

 

ਅਜਨਾਲਾ: ਅਜਨਾਲਾ ਦੇ ਪਿੰਡ ਵਿਛੋਆ ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਟਿੱਪਰ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗਹਿਰੀ ਮੰਡੀ ਵਜੋਂ  ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਵਿਛੋਆ ਵਿਖੇ ਬਣ ਰਹੀ ਸੜਕ 'ਤੇ ਲੁੱਕ ਬੱਜਰੀ ਪਾਉਣ ਲਈ ਆਪਣਾ ਟਿੱਪਰ (ਟਰੱਕ) ਲੈ ਕੇ ਆਇਆ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ-ਲਾਹੌਰ ਰੋਡ 'ਤੇ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ  

ਜਦ ਟਿੱਪਰ ਖ਼ਾਲੀ ਕਰਨ ਲਈ ਉਸਨੇ ਲਿਫਟ ਉਪਰ ਚੁੱਕੀ ਤਾਂ ਟਿੱਪਰ ਉਪਰੋ ਦੀ ਲੰਘ ਰਹੀਆਂ ਬਿਜਲੀ ਦੀਆਂ 11 ਹਜ਼ਾਰ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਿਆ ਜਿਸ  ਨਾਲ ਉਸ ਨੂੰ ਜ਼ਬਰਦਸਤ ਬਿਜਲੀ ਦਾ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਥਾਣਾ ਝੰਡੇਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਨਾਈਜੀਰੀਆ 'ਚ ਪਲਟੀ ਕਿਸ਼ਤੀ, 26 ਲੋਕਾਂ ਦੀ ਹੋਈ ਮੌਤ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement