Adesh Partap Singh Kairon: ਆਪਣਾ ਸਪੱਟਸ਼ੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ
Published : Sep 11, 2024, 10:17 am IST
Updated : Sep 11, 2024, 2:17 pm IST
SHARE ARTICLE
Adesh Partap Singh Kairon arrived at Sri Akal Takht Sahib
Adesh Partap Singh Kairon arrived at Sri Akal Takht Sahib

Adesh Partap Singh Kairon: ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ

Adesh Partap Singh Kairon arrived at Sri Akal Takht Sahib: ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਰਿਸ਼ਤੇਦਾਰ ਵੀ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ। ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੰਦਿਆਂ 17 ਮੰਤਰੀਆਂ ਨੂੰ 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ।

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦੇ ਜੀਜੇ ਹਨ। ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਸੀ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement