ਸਾਬਕਾ MLA ਪਿੰਕੀ ਨੇ ਕਰ ਦਿੱਤਾ ਸਰਕਾਰੀ ਇਮਾਰਤ ਦਾ ਉਦਘਾਟਨ ਤੇ ਪਾ ਦਿੱਤੀ ਪੋਸਟ, ਸਿਹਤ ਵਿਭਾਗ ਵੱਲੋਂ ਨੋਟਿਸ
Published : Sep 11, 2024, 11:32 am IST
Updated : Sep 11, 2024, 11:40 am IST
SHARE ARTICLE
Former MLA Pinky inaugurated the government building and put up the post, notice from the health department
Former MLA Pinky inaugurated the government building and put up the post, notice from the health department

ਸਿਹਤ ਵਿਭਾਗ ਨੇ ਦੋ ਦਿਨ ਅੰਦਰ ਮੰਗਿਆ ਜਵਾਬ

ਫਿਰੋਜ਼ਪੁਰ: ਪਿੰਡ ਅਟਾਰੀ ਵਿਖੇ ਨਵੇਂ ਬਣੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰ ਕੇ ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣ ਵਾਲੇ ਕੰਮ ਨੂੰ ਅਣਅਧਿਕਾਰਤ ਤੌਰ ’ਤੇ ਕੀਤੇ ਜਾਣ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਅੰਦਰ ਜਵਾਬ ਦੇਣ ਲਈ ਆਖਿਆ ਗਿਆ ਹੈ।

ਪ੍ਰਸ਼ਾਸਨ ਅਧਿਕਾਰੀ ਵੱਲੋਂ ਉਦਘਾਟਨ ਕਰਨ ਤੋਂ ਪਹਿਲਾ ਹੀ ਪਿੰਕੀ ਨੇ ਕੀਤਾ ਉਦਘਾਟਨ

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਅਟਾਰੀ ਵਿਖੇ ਪਿੰਡ ਵਾਸੀਆਂ ਵੱਲੋਂ ਪਿੰਡ ਵਿਖੇ ਅਖੰਡ ਪਾਠ ਕਰਵਾਇਆ ਸੀ। ਇਸ ਮੌਕੇ ਪਹੁੰਚੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪ੍ਰਾਇਮਰੀ ਹੈਲਥ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹੁਰਤ ਕੀਤੇ ਜਾਣ ਤੋਂ ਪਹਿਲੋਂ ਹੀ ਉਦਘਾਟਨ ਕਰ ਦਿੱਤਾ।

photophoto

ਸਿਹਤ ਵਿਭਾਗ ਨੇ ਦੋ ਦਿਨ ਅੰਦਰ ਮੰਗਿਆ ਜਵਾਬ

ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਪੰਜਾਬ ਨੂੰ ਭੇਜੇ ਉਤਾਰੇ ਵਾਲੇ ਨੋਟਿਸ ਵਿਚ ਸਿਵਲ ਸਰਜਨ ਫਿਰੋਜ਼ਪੁਰ ਡਾਕਟਰ ਰਾਜਵਿੰਦਰ ਕੌਰ ਨੇ ਲਿਖਿਆ ਹੈ ਕਿ ਸਰਕਾਰੀ ਅਹੁਦੇ ’ਤੇ ਰਹਿਣ ਵਾਲੇ ਅਧਿਕਾਰੀਆਂ ਜਾਂ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਆਪ ਜੀ ਵੱਲੋਂ ਸਰਕਾਰੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੋ ਦਿਨ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿਚ ਕਨੂੰਨੀ ਕਾਰਵਾਈ ਕੀਤੇ ਜਾਣ ਲਈ ਲਿਖਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement