Shambhu border : ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਮਾਮਲੇ 'ਚ ਬਣਾਈ ਕਮੇਟੀ ਦੀ ਅੱਜ ਚੰਡੀਗੜ੍ਹ 'ਚ ਹੋਵੇਗੀ ਪਹਿਲੀ ਮੀਟਿੰਗ
Published : Sep 11, 2024, 2:31 pm IST
Updated : Sep 11, 2024, 2:31 pm IST
SHARE ARTICLE
 Shambhu border
Shambhu border

ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਤੇ ਡੀਜੀਪੀ ਇਸ ਮੀਟਿੰਗ 'ਚ ਰਹਿਣਗੇ ਮੌਜੂਦ

Shambhu border : 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਾਰਨ ਬੰਦ ਪਏ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ (SC) ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ।

ਮੀਟਿੰਗ ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ 'ਚ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿੱਚ ਬਾਅਦ ਦੁਪਹਿਰ 3 ਵਜੇ ਹੋਵੇਗੀ। ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਅਗਲੀ ਰਣਨੀਤੀ ਬਣਾਈ ਜਾਵੇਗੀ।

ਇਸ ਤਰ੍ਹਾਂ ਗਠਨ ਕੀਤੀ ਗਈ ਸੀ ਹਾਈ ਪਾਵਰ ਕਮੇਟੀ  

9 ਦਿਨ ਪਹਿਲਾਂ ਸ਼ੰਭੂ ਬਾਰਡਰ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਨਾਲ ਹੀ ਕਿਹਾ ਕਿ ਅਸੀਂ ਮੁੱਦਿਆਂ ਦਾ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ। 

ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਵਿਚਕਾਰ ਜਾ ਕੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਲਈ ਬੇਨਤੀ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਸੰਤੁਲਿਤ ਰੁਖ ਅਪਣਾਉਣਾ ਚਾਹੀਦਾ ਹੈ।

 

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement