ਪੁਲਿਸ ਵਿਭਾਗ ਨੂੰ ਲੈ ਕੇ ਗ੍ਰਹਿ ਵਿਭਾਗ ਹੋਇਆ ਸਖ਼ਤ, ਭ੍ਰਿਸ਼ਟ ਅਧਿਕਾਰੀਆਂ ਉੱਤੇ ਹੋਵੇਗੀ ਕਾਰਵਾਈ
Published : Sep 11, 2024, 12:06 pm IST
Updated : Sep 11, 2024, 12:06 pm IST
SHARE ARTICLE
The home department has been strict about the police department

ਗ੍ਰਹਿ ਮੰਤਰਾਲੇ ਨੇ ਭ੍ਰਿਸ਼ਟ ਪੁਲਿਸ ਅਧਿਕਾਰੀਆਂ ਦੀ List ਬਣਾਉਣੀ ਕੀਤੀ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ  ਵੱਲੋਂ ਪੁਲਿਸ ਵਿਭਾਗ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ। ਗ੍ਰਹਿ ਵਿਭਾਗ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਉੱਤੇ ਕਾਰਵਾਈ ਕੀਤੀ ਜਾਵੇਗੀ। ਗ੍ਰਹਿ ਵਿਭਾਗ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪੀ ਜਾਵੇਗੀ।  ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਪੀਕਰ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਤੇ ਹੋਰਨਾਂ ਵਿਭਾਗਾਂ ਵਿਚਲੀਆਂ ‘ਕਾਲੀਆਂ ਭੇਡਾਂ’ ਦੀ ਪਛਾਣ ਕਰਨ ਵਾਸਤੇ ਕਿਹਾ ਸੀ। ਗ੍ਰਹਿ ਵਿਭਾਗ ਨੇ ਸਪੀਕਰ ਤੋਂ ਇਸ ਪੂਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਾਸਤੇ 10 ਦਿਨ ਦਾ ਸਮਾਂ ਮੰਗਿਆ ਹੈ। ਵਿਭਾਗ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦਾ ਅਮਲ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਖਿਲਾਫ਼ ਪੁਲੀਸ ਜਾਂ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਸਪੀਕਰ ਨੂੰ ਇਹ ਸੂਚੀ ਅਗਲੇ ਹਫ਼ਤੇ ਭੇਜੀ ਜਾਣੀ ਹੈ।

ਕੈਗ ਦੀ ਰਿਪੋਰਟ ਦੇ ਖੁਲਾਸੇ

ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਨੇ 2016-17 ਦੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਨਸ਼ਾ ਤਸਕਰੀ ਦੇ ਕੇਸਾਂ ’ਚੋਂ 756 ਮੁਲਜ਼ਮ ਬਰੀ ਹੋਏ ਸਨ, ਜਿਨ੍ਹਾਂ ’ਚੋਂ 532 ਮੁਲਜ਼ਮ (ਜੋ 70 ਫ਼ੀਸਦੀ ਬਣਦੇ ਹਨ) ਪੁਲਿਸ ਮੁਲਾਜ਼ਮਾਂ ਦੀ ਨੁਕਸਦਾਰ ਗਵਾਹੀ ਕਰਕੇ ਬਰੀ ਹੋਏ ਸਨ।

ਸੈਸ਼ਨ ਦੌਰਾਨ ਮੰਗੀ ਸੀ ਡੀਜੀਪੀ ਤੋਂ ਰਿਪੋਰਟ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਪੀਕਰ ਨੇ ਆਪਣੇ ਹਲਕੇ ਦੇ ਏਐੱਸਆਈ ਬੋਹੜ ਸਿੰਘ ਦੇ ਹਵਾਲੇ ਨਾਲ ਪੁਲਿਸ ਵਿਚ ‘ਕਾਲੀਆਂ ਭੇਡਾਂ’ ਹੋਣ ਦੀ ਗੱਲ ਸਦਨ ਵਿਚ ਰੱਖਦਿਆਂ ਬੋਹੜ ਸਿੰਘ ਦੇ ਮਾਮਲੇ ਵਿਚ ਡੀਜੀਪੀ ਤੋਂ ਰਿਪੋਰਟ ਮੰਗੀ ਸੀ।ਪੰਜਾਬ ਸਰਕਾਰ ਭ੍ਰਿਸ਼ਟ ਅਧਿਕਾਰੀਆਂ ਨੂੰ ਲੈ ਕੇ ਸਖ਼ਤ ਹੋ ਚੁੱਕਿਆ ਹੈ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement