ਪੰਜਾਬ ਸਰਕਾਰ ਨੇ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਕੀਤੇ ਜਾਰੀ : ਹਰਪਾਲ ਚੀਮਾ
Published : Sep 11, 2025, 4:10 pm IST
Updated : Sep 11, 2025, 4:10 pm IST
SHARE ARTICLE
Punjab government releases Rs 679.37 crore for sugarcane payment for 2024-25 crushing season: Harpal Cheema
Punjab government releases Rs 679.37 crore for sugarcane payment for 2024-25 crushing season: Harpal Cheema

ਦੇਸ਼ ਭਰ ’ਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ’ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 9 ਸਹਿਕਾਰੀ ਖੰਡ ਮਿੱਲਾਂ ਵਿੱਚੋਂ ਅਜਨਾਲਾ ਲਈ 10 ਮਾਰਚ ਤੱਕ, ਬਟਾਲਾ ਲਈ 18 ਮਾਰਚ, ਭੋਗਪੁਰ ਲਈ 27 ਮਾਰਚ, ਬੁੱਢੇਵਾਲ ਲਈ 13 ਮਾਰਚ, ਫਾਜ਼ਿਲਕਾ ਲਈ 1 ਮਾਰਚ, ਗੁਰਦਾਸਪੁਰ ਲਈ 25 ਮਾਰਚ, ਮੋਰਿੰਡਾ ਲਈ 30 ਮਾਰਚ, ਨਵਾਂਸ਼ਹਿਰ ਲਈ 31 ਮਾਰਚ ਅਤੇ ਨਕੋਦਰ ਲਈ 22 ਫਰਵਰੀ ਤੱਕ ਗੰਨੇ ਦੀ ਖਰੀਦ ਦੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਵਿੱਤੀ ਸਥਿਰਤਾ ਨੂੰ ਤਰਜੀਹ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲਿਆਂ ਦੇ ਮਾਣ ਸਤਕਾਰ ਨੂੰ ਬਹਾਲ ਰੱਖਣ ਅਤੇ ਇੱਕ ਲਚਕੀਲੇ ਖੇਤੀਬਾੜੀ ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦਾ ਪ੍ਰਮਾਣ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement