
ਔਰਤਾਂ ਤੇ ਚਲਾਈਆਂ ਤਲਵਾਰਾਂ ਤੇ ਸਾਰੇ ਘਰ ਦੇ ਤੋੜੇ ਸ਼ੀਸ਼ੇ
ਰੇਤ ਮਾਫੀਆ ਬਾਰੇ ਪਤਰਕਾਰਾਂ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਲਖਬੀਰ ਸਿੰਘ ਦੇ ਪਰਿਵਾਰ ਤੇ ਕੁਝ ਲੋਕਾਂ ਵਲੋਂ ਕਥਿਤ ਤੌਰ ਤੇ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਟਕਸਾਲੀ ਦੇ ਅਮਰਪਾਲ ਸਿੰਘ ਅਜਨਾਲਾ ਵੀ ਮੌਕੇ ਤੇ ਪੁੱਜੇ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਆਖੀ। ਇਸ ਹਮਲੇ ਵਿਚ ਇਕ ਔਰਤ ਕਸ਼ਮੀਰ ਕੌਰ ਜ਼ਖਮੀ ਹੋ ਗਈ।
Amarpal Singh Ajnala
ਜਿਸ ਉੱਤੇ ਉਸ ਦੇ ਦੱਸਣ ਅਨੁਸਾਰ ਤਾਲਜ਼ਾਰ ਨਾਲ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਲੋਕਾਂ ਦੇ ਘਰ ਤੇ ਹਮਲਾ ਕਰਕੇ ਘਰ ਦੇ ਸ਼ੀਸ਼ੇ ਵੀ ਤੋੜ ਦਿੱਤੇ ਅਤੇ ਘਰ 'ਚ ਖੜੇ ਟਰੈਕਟਰ ਨੂੰ ਵੀ ਨੁਕਸਾਨ ਪਹੁੰਚਾਇਆ। ਹਮਲਾਵਰਾਂ ਨੇ ਪਰਿਵਾਰਕ ਮੈਬਰਾਂ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿਤੀ। ਹਮਲਾਵਰਾਂ ਵੱਲੋਂ ਬੜੀ ਬੇਰਿਹਮੀ ਨਾਲ ਹਮਲਾ ਕੀਤਾ ਗਿਆ ਤੇ ਉਹਨਾਂ ਦਾ ਜਾਲੀ ਤੇ ਮਾਲੀ ਨੁਕਸਾਨ ਕੀਤਾ ਗਿਆ।
Amer
ਦੱਸ ਦਈਏ ਕਿ ਅਜਨਾਲਾ ਦੇ ਪਿੰਡ ਬਲੜਵਾਲ ਵਿਚ ਚੱਲ ਰਹੀ ਮਾਈਨਿੰਗ ਨੂੰ ਲੈ ਕੇ ਅਕਾਲੀ ਦਲ ਟਕਸਾਲੀ ਦੇ ਅਮਰਪਾਲ ਸਿੰਘ ਅਜਨਾਲਾ ਨੇ ਕਾਂਗਰਸ ਮਾਈਨਿੰਗ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਉੱਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਏ ਸਨ। ਉਹਨਾਂ ਕਿਹਾ ਕਿ ਉਹ ਇਸ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨਗੇ ਤੇ ਜੇ ਅਜਿਹਾ ਨਾ ਹੋਇਆ ਤਾਂ ਉਹ ਧਰਨਾ ਵੀ ਲਾਉਣਗੇ।
Photo
ਉਹਨਾਂ ਕਿਹਾ ਕਿ ਇਹ ਕਰਿੰਦਿਆਂ ਨੂੰ ਕਿਸੇ ਦਾ ਡਰ ਨਹੀਂ ਹੈ ਇਹ ਕੋਈ ਧੀ, ਭੈਣ ਨਹੀਂ ਦੇਖਦੇ। ਉਹਨਾਂ ਕਿਹਾ ਕਿ ਉਹਨਾਂ ਨੂੰ ਲਗਦਾ ਹੈ ਕਿ ਇਨਸਾਫ ਨਹੀਂ ਮਿਲੇਗਾ ਪਰ ਉਹ ਫਿਰ ਵੀ ਇਸ ਦੇ ਲਈ ਯਤਨ ਜ਼ਰੂਰ ਕਰਨਗੇ। ਜਿਸ ਉੱਤੇ ਪਿੰਡ ਵਾਲਿਆਂ ਨੇ ਵੀ ਪੱਤਰਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ ਤੇ ਇਲਾਕੇ ਦੇ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਫਿਲਹਾਲ ਹੁਣ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਇਸ ਮਾਮਲੇ ਦੇ ਅੱਗੇ ਆਉਣ ਵਾਲੇ ਪਹਿਲੂਆਂ ਬਾਰੇ ਪਤਾ ਲੱਗ ਸਕੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।