ਬਾਦਲ ਪਰਵਾਰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿਚ : ਚੰਨੀ
Published : Oct 11, 2019, 7:31 pm IST
Updated : Oct 11, 2019, 7:31 pm IST
SHARE ARTICLE
Badal family out to stop Punjab govt from celebrating 550th Prakash Purb : Charanjit Singh Channi
Badal family out to stop Punjab govt from celebrating 550th Prakash Purb : Charanjit Singh Channi

ਪਾਕਿਸਤਾਨ ਭੇਜੇ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਕੇਂਦਰ ਤੋਂ ਅੜਿਕੇ ਲਵਾ ਰਹੇ ਹਨ ਸੁਖਬੀਰ ਅਤੇ ਹਰਸਿਮਰਤ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਕਲ ਤਖ਼ਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿਚ ਹੈ। ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਕਰਵਾਉਣ ਵਿਚ ਸਭ ਤੋਂ ਵੱਡਾ ਅੜਿਕਾ ਇਹ ਦੋਵੇਂ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹ ਆਗੂ ਸੌੜੇ ਸਿਆਸੀ ਹਿੱਤਾਂ ਕਾਰਨ ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਨਹੀਂ ਹੋਣ ਦੇਣਾ ਚਾਹੁੰਦੇ ਸਨ।

Sukhbir Badal Sukhbir Badal

ਸ. ਚੰਨੀ ਨੇ ਇੱਕ ਹੋਰ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸ਼੍ਰੋਮਣੀ ਆਕਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਤੇ ਅਜਿਹੇ ਆਦੇਸ਼ ਜਾਰੀ ਕਰਨ ਲਈ ਦਬਾਅ ਬਣਾ ਰਹੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੇ ਸਮਾਗਮਾਂ 'ਤੇ ਰੋਕ ਲਾਈ ਜਾਵੇ। ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਗੁਰਦਵਾਰਾ ਸਾਹਿਬ ਦੇ ਅੰਦਰ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਪੰਜਾਬ ਸਰਕਾਰ ਕੋਈ ਦਖ਼ਲ ਅੰਦਾਜੀ ਨਹੀਂ ਕਰੇਗੀ ਅਤੇ ਉਸ ਦੀ ਦੇਖ ਰੇਖ ਸ਼੍ਰੋਮਣੀ ਕਮੇਟੀ ਹੀ ਕਰਗੀ। ਜਦਿਕ ਬਾਹਰ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰਕੇਗੀ।

Jagir KaurJagir Kaur

ਉਨ੍ਹਾਂ ਕਿਹਾ ਕਿ ਪਰ ਹੁਣ ਸ਼੍ਰੋਮਣੀ ਕਮੇਟੀ ਵਲੋਂ ਅਪਣੇ ਪੱਧਰ 'ਤੇ ਸਮਾਗਮ ਮਨਾਉਣ ਲਈ ਵੱਖਰੀ ਸਟੇਜ ਲਾਉਣ ਲਈ ਕਰੋੜਾਂ ਰੁਪਏ ਖ਼ਰਚ ਕਰਨੇ ਗੁਰੂ ਦੀ ਗੋਲਕ ਦੁਰਵਰਤੋ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮੁਫ਼ਾਦਾਂ ਲਈ ਹੀ ਕੀਤੀ ਜਾ ਰਹੀ ਹੈ। ਇਹ ਸਭ ਸ੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੇ ਇਸ਼ਾਰਿਆਂ 'ਤੇ ਹੋ ਰਿਹਾ ਹੈ। ਉਨ੍ਹਾਂ ਨਾਲ ਹੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾ ਲਈ ਪਾਕਿਸਤਾਨ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਵੀ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਬਾਦਲ ਅਤੇ ਹਰਸਿਮਰਤ ਅੜਿਕੇ ਲਾ ਰਹੇ ਹਨ।

Charanjit Singh ChanniCharanjit Singh Channi

ਸ. ਚੰਨੀ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਵਕਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਵੀ ਚੱਲਣ ਨਹੀਂ ਦਿਤੀ ਜਾ ਰਹੀ ਅਤੇ ਸੁਖਬੀਰ ਬਾਦਲ ਨੇ ਜੁਬਾਨੀ ਬੀਬੀ ਜਗੀਰ ਕੌਰ ਨੂੰ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਸਾਰੇ ਅਧਿਕਾਰ ਦੇ ਰੱਖੇ ਹਨ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝੇ ਸਮਾਗਮ ਨਾ ਹੋ ਸਕਣ। ਉਨ੍ਹਾਂ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਸਾਂਝੇ ਸਮਗਮਾਂ ਵਿਚ ਸ਼ਿਰਕਤ ਅਤੇ ਸਹਿਯੋਗ ਕਰਨ ਤਾਂ ਜੋ ਦੁਨੀਆਂ ਭਰ ਵਿਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿਤਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਨਿਮਾਣੇ ਸਿੱਖ ਵਜੋਂ ਇੰਨਾਂ ਸਮਾਗਮਾਂ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਮਾਨਏ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement