ਹਲਕਾ ਲੰਬੀ ਦੇ ਪਿੰਡ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
Published : Oct 11, 2020, 3:49 pm IST
Updated : Oct 12, 2020, 10:58 am IST
SHARE ARTICLE
Beadbi Case
Beadbi Case

ਪਿੰਡ ਮਾਨਾ ਦੇ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਜਗਜੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਦੇ ਖੇਤ 'ਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ। 

ਲੰਬੀ - ਆਏ ਦਿਨ ਪੰਜਾਬ 'ਚ ਗੁਟਕਾ ਸਾਹਿਬ ਅਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਫੋਟੋ ਨਾਲ ਬੇਅਦਬੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਦੇ ਚਲਦੇ ਅੱਜ ਲੰਬੀ ਦੇ ਪਿੰਡ ਮਾਨਾ ਵਿਖੇ ਇਕ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਵੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪਿੰਡ ਮਾਨਾ ਦੇ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਜਗਜੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਦੇ ਖੇਤ 'ਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ। 

ਖੇਤ 'ਚ ਜਪੁਜੀ ਸਾਹਿਬ ਤੇ ਦੁੱਖ ਭੰਜਨੀ ਦੇ ਅੰਗ ਮਿਲੇ ਹਨ। ਇਸ ਸਬੰਧੀ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੂਚਨਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਇਕ ਵਿਅਕਤੀ ਵਲੋਂ   ਗੁਟਕਾ ਸਾਹਿਬ ਦੇ ਅੰਗਾਂ ਨੂੰ ਸਨਮਾਨ ਸਹਿਤ ਗੁਰੂਦਵਾਰਾ ਸਾਹਿਬ ਭੇਜ ਦਿੱਤਾ ਗਿਆ ਹੈ। ਪੁਲਿਸ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਵੀ ਸੰਜੀਆਂ ਜਾ ਰਿਹਾ ਹੈ  ਕਿ ਇਹ ਅੰਗ ਕਿਸੇ ਵਲੋਂ ਨਹਿਰ ਵਿਚ ਜਲ -ਪ੍ਰਵਾਹ ਕੀਤੇ ਹੋਣ ਅਤੇ ਪਾਣੀ ਨਾਲ  ਖੇਤਾਂ 'ਚ ਪਹੁੰਚ ਗਏ ਹੋਣ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement