ਲੁਧਿਆਣਾ ਪਹੁੰਚੇ ਚੰਦਰ ਸ਼ੇਖਰ ਆਜ਼ਾਦ ਨੇ ਕਿਸਾਨਾਂ ਅਤੇ ਹਾਥਰਸ ਮਾਮਲੇ ਨੂੰ ਲੈ ਕੇ ਘੇਰੀ ਭਾਜਪਾ ਸਰਕਾਰ 
Published : Oct 11, 2020, 12:52 pm IST
Updated : Oct 11, 2020, 1:31 pm IST
SHARE ARTICLE
Chandrashekhar Azad at Ludhiana
Chandrashekhar Azad at Ludhiana

12 ਤੋਂ 4 ਵਜੇ ਤੱਕ ਲੁਧਿਆਣਾ ਤੋਂ ਅੰਮ੍ਰਿਤਸਰ ਤੱਕ ਕੱਢਿਆ ਜਾਵੇਗਾ ਰੋਸ ਮਾਰਚ 

ਲੁਧਿਆਣਾ: ਆਜ਼ਾਦ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਅੱਜ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਨੇ ਹਾਥਰਸ ਮਾਮਲੇ ਨੂੰ ਲੈ ਕੇ ਅਪਣੇ ਵਿਚਾਰ ਸਾਂਝੇ ਕੀਤੇ। ਸੰਬੋਧਨ ਕਰਦਿਆਂ ਚੰਦਰ ਸ਼ੇਖਰ ਨੇ ਕਿਹਾ ਕਿ ਹਾਥਰਸ ਮਾਮਲੇ ਵਿਚ ਭਾਜਪਾ ਦੀ ਸਰਕਾਰ ਸਿਆਸਤ ਕਰ ਰਹੀ ਹੈ।

Chandra Shekhar Azad at Ludhiana Chandrashekhar Azad at Ludhiana

ਉਹਨਾਂ ਕਿਹਾ ਕਿ ਅੱਜ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਉਹ ਲੁਧਿਆਣਾ ਤੋਂ ਅੰਮ੍ਰਿਤਸਰ ਤੱਕ ਰੋਸ ਮਾਰਚ ਕੱਢਣਗੇ। ਇਹ ਰੋਸ ਮਾਰਚ ਕਿਸਾਨਾਂ ਦੇ ਹੱਕਾਂ ਲਈ, ਹਾਥਰਸ ਮਾਮਲੇ 'ਚ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਅਤੇ  ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਮੰਗ ਲਈ ਕੱਢਿਆ ਜਾਵੇਗਾ।

Chandrashekhar AzadChandrashekhar Azad

ਇਸ ਦੌਰਾਨ ਉਹਨਾਂ ਨੇ ਹਾਥਰਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਸਵਾਲ ਕੀਤੇ ਅਤੇ ਕਿਹਾ ਕਿ ਭਾਜਪਾ ਸਰਕਾਰ ਪੀੜਤਾਂ ਅਤੇ ਇਨਸਾਫ਼ ਦੇ ਵਿਚਕਾਰ ਖੜ੍ਹੀ ਹੈ। ਉਹਨਾਂ ਅੱਗੇ ਕਿਹਾ ਕਿ ਸਮਾਜ ਵਿਚ ਅੱਜ ਵੀ ਦਲਿਤਾਂ ਨੂੰ ਕੁਚਲਿਆ ਜਾ ਰਿਹਾ ਹੈ। ਆਜ਼ਾਦ ਨੇ ਕਿਹਾ ਕਿ ਭਾਜਪਾ ਨਹੀਂ ਚਾਹੁੰਦੀ ਕਿ ਹਾਥਰਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ, ਭਾਜਪਾ ਸਰਕਾਰ ਉਹਨਾਂ ਦਾ ਸਾਥ ਦੇ ਰਹੀ ਹੈ।

Bhim Army Chief ChandrashekharBhim Army Chief Chandrashekhar

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਦਰ ਸ਼ੇਖਰ ਆਜ਼ਾਦ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਵਿਚ ਕੀਤਾ ਜਾ ਰਿਹਾ ਪ੍ਰਦਰਸ਼ਨ ਪੰਜਾਬ ਦੇ ਕਿਸਾਨਾਂ ਨਾਲ ਹੋਰ ਰਹੇ ਧੱਕੇ ਵਿਰੁੱਧ ਹੈ। ਇਸ ਦੇ ਨਾਲ ਹੀ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਵਿਚ ਹਨ। ਉਹਨਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹੈ ਜੇ ਸਰਕਾਰ ਇਹਨਾਂ ਨੂੰ ਸਤਾਏਗੀ ਤਾਂ ਜ਼ਿਆਦਾ ਦਿਨ ਤੱਕ ਟਿਕ ਨਹੀਂ ਪਾਵੇਗੀ।

BJP BJP

ਦੇਸ਼ ਦੀ ਕਾਨੂੰਨ ਵਿਵਸਥਾ ਬਾਰੇ ਗੱਲ਼ ਕਰਦਿਆਂ ਆਜ਼ਾਦ ਨੇ ਕਿਹਾ ਕਿ ਅੱਜ ਦੇਸ਼ ਦੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਇਸ ਕਰਕੇ ਵਿਰੋਧੀਆਂ ਦਾ ਫਰਜ਼ ਬਣਦਾ ਹੈ ਕਿ ਉਹ ਸੁੱਤੀ ਹੋਈ ਸਰਕਾਰ ਨੂੰ ਜਗਾਉਣ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement