ਦੁਸਹਿਰੇ ਮੌਕੇ ਪੂਰੇ ਪੰਜਾਬ ਵਿਚ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣਗੇ ਕਿਸਾਨ
Published : Oct 11, 2020, 6:14 am IST
Updated : Oct 11, 2020, 6:14 am IST
SHARE ARTICLE
image
image

ਦੁਸਹਿਰੇ ਮੌਕੇ ਪੂਰੇ ਪੰਜਾਬ ਵਿਚ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣਗੇ ਕਿਸਾਨ

ਬਰਨਾਲਾ, 10 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਅੱਜ ਬਰਨਾਲਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਦਸਿਆ ਕਿਸਾਨਾਂ ਦੀ ਇਹ ਮੀਟਿੰਗ ਐਮਰਜੈਂਸੀ ਤੌਰ 'ਤੇ ਸੱਦੀ ਗਈ, ਜਿਸ ਕਾਰਨ 31 ਕਿਸਾਨ ਜਥੇਬੰਦੀਆਂ ਵਿਚੋਂ ਕੁੱਝ ਜਥੇਬੰਦੀਆਂ ਸ਼ਾਮਲ ਨਹੀਂ ਹੋ ਸਕੀਆਂ।
ਝੰਡਾ ਸਿੰਘ ਨੇ ਦਸਿਆ ਕਿ ਇਸ ਮੀਟਿੰਗ ਦੌਰਾਨ ਸਰਕਾਰ ਵਲੋਂ ਬਿਜਲੀ ਸਪਲਾਈ ਦੇ ਘੱਟ ਸਮੇਂ ਬਾਰੇ ਚਰਚਾ ਕੀਤੀ ਗਈ ਕਿਉਂਕਿ ਇਸ ਨਾਲ ਝੋਨੇ ਨੂੰ ਪਾਣੀ ਲਗਾਉਣ ਵਿਚ ਮੁਸ਼ਕਲ ਪੈਦਾ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਦੂਜੇ ਪਾਸੇ ਸ਼ਹਿਰਾਂ ਵਿਚ ਡੀਏਪੀ ਖਾਦ ਡੀਲਰਾਂ ਨੇ ਬਲੈਕ ਵਿਚ ਖਾਦ ਵੇਚਣੀ ਸ਼ੁਰੂ ਕਰ ਦਿਤੀ, ਜਿਸ ਕਾਰਨ ਖਾਦ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ। ਮੀਟਿੰਗ ਦੌਰਾਨ ਇਨ੍ਹਾਂ ਦੋਵੇਂ ਮੁੱਦਿਆਂ 'ਤੇ ਫ਼ੈਸਲਾ ਕੀਤਾ ਗਿਆ।
ਇਸ ਦੌਰਾਨ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਸਰਕਾਰ ਕੋਲੋਂ ਖੇਤੀ ਲਈ 8 ਘੰਟੇ ਬਿਜਲੀ ਦੀ ਮੰਗ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਇਹ ਮੰਗ ਸਵੀਕਾਰ ਨਹੀਂ ਕੀਤੀ ਤਾਂ ਜਿਥੇ ਵੀ ਬਿਜਲੀ ਬੰਦ ਹੋਵੇਗੀ, ਉਥੇ ਕਿਸਾਨਾਂ ਅਤੇ ਵਰਕਰਾਂ ਵਲੋਂ ਬਿਜਲੀ ਅਧਿਕਾਰੀਆਂ ਨੂੰ ਘੇਰਿਆ ਜਾਵੇਗਾ।
ਇਸ ਤੋਂ ਇਲਾਵਾ ਜੇਕਰ ਕੋਈ ਵੀ ਡੀਲਰ ਬਲੈਕ ਵਿਚ ਡੀਏਪੀ ਖਾਦ ਵੇਚੇਗਾ ਤਾਂ ਕਿਸਾਨਾਂ ਵਲੋਂ ਧਰਨੇ ਦਿਤੇ ਜਾਣਗੇ। ਗੱਲਬਾਤ ਦੌਰਾਨ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਲ ਰੋਕੋ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਮਨਜ਼ੂਰੀ ਦੇਣ ਪਰ ਇਸ ਸਬੰਧੀ ਕਿਸਾਨਾਂ ਨੇ ਕੋਈ ਫੈਸਲਾ ਨਹੀਂ ਕੀਤਾ। ਜੇਕਰ 15 ਤਰੀਕ ਦੀ ਮੀਟਿੰਗ ਵਿਚ ਕੋਈ ਫੈਸਲਾ ਹੋ ਜਾਂਦਾ ਹੈ ਤਾਂ ਉਹ ਵੱਖਰੀ ਗੱਲ ਹੈ।
ਉਹਨਾਂ ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇਗਾ। ਇਸ ਲਈ ਸਰਕਾਰ ਨੂੰ ਅਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ।
ਝੰਡਾ ਸਿੰਘ ਨੇ ਅੱਗੇ ਕਿਹਾ ਕਿ 25 ਤਰੀਕ ਨੂੰ ਦੁਸ਼ਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਪੁਤਲੇ ਬਣਾ ਕੇ ਸਾੜੇ ਜਾਣਗੇ। ਇਸ ਦੇ ਲਈ ਸ਼ਹਿਰਾਂ ਤੱਕ ਪਹੁੰਚ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਉਹ ਸਰਕਾਰ ਨੂੰ ਸੰਕੇਤ ਦੇਣਾ ਚਾਹੁੰਦੇ ਹਾਂ ਕਿ ਜੇਕਰ ਤੁਸੀਂ ਕਿਸਾਨਾਂ ਦੀ ਨਹੀਂ ਸੁਣਦੇ ਤਾਂ ਕਿਸਾਨਾਂ ਦੇ ਸੰਘਰਸ਼ 'ਚ ਸਾਰੇ ਲੋਕ ਸ਼ਾਮਲ ਹੋਣਗੇ।
 

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਨੂੰ ਦਸੀ ਕਿਸਾਨਾਂ ਦੀ ਅਗਲੀ ਰਣਨੀਤੀ
 

imageimage

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement