
ਸ਼ਨੀਵਾਰ ਦੀ ਰਾਤ ਨਾਈਟ ਕਲੱਬ ਦੇ ਬਾਹਰ ਵਾਪਰੀ ਘਟਨਾ
ਚੰਡੀਗੜ੍ਹ: ਬੀਤੀ ਰਾਤ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ -1 ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਪੰਜਾਬ ਯੂਨੀਵਰਸਿਟੀ (ਸੋਪੂ) ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਦਾ ਇਕ ਨਾਈਟ ਕਲੱਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
Gurlal Brar
ਦਰਅਸਲ ਸ਼ਨੀਵਾਰ ਦੀ ਰਾਤ 12.30 ਵਜੇ ਗੁਰਲਾਲ ਬਰਾੜ ਅਪਣੀ ਕਾਰ ਵਿਚ ਇਕੱਲਾ ਜਾ ਰਿਹਾ ਸੀ, ਇਸ ਦੌਰਾਨ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਸੂਤਰਾਂ ਅਨੁਸਾਰ ਬਰਾੜ ਨੂੰ ਤਿੰਨ ਗੋਲੀਆਂ ਲੱਗਿਆਂ ਹਨ। ਗੋਲੀਆਂ ਲੱਗਣ ਤੋਂ ਬਾਅਦ ਬਰਾੜ ਨੂੰ ਤੁਰੰਤ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
SOPU
ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਗੁਰਲਾਲ ਬਰਾੜ ਫਰੀਦਕੋਟ ਦੇ ਕੋਟਕਪੁਰਾ ਦਾ ਰਹਿਣ ਵਾਲਾ ਸੀ। ਪਰ ਫਿਲਹਾਲ ਉਹ ਮੋਹਾਲੀ ਵਿਚ ਰਹਿ ਰਿਹਾ ਸੀ।