ਪੰਜਾਬ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ
Published : Oct 11, 2020, 6:11 pm IST
Updated : Oct 11, 2020, 6:13 pm IST
SHARE ARTICLE
Lifting and procurement process running smoothly in Punjab: Ashu
Lifting and procurement process running smoothly in Punjab: Ashu

ਹੁਣ ਤੱਕ ਮੰਡੀਆਂ ਵਿਚੋਂ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020  ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।

Bharat Bhushan AshuBharat Bhushan Ashu

ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।

PaddyPaddy

ਉਨ੍ਹਾਂ ਕਿਹਾ, ‘‘ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ  ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।

PADDYPaddy

 ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ। 

Bharat Bhushan AshuBharat Bhushan Ashu

ਕੈਬਨਿਟ ਮੰਤਰੀ ਆਸ਼ੂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement