ਨਗਰ ਨਿਗਮ ਦਾ ਕਲਰਕ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
Published : Oct 11, 2020, 5:47 am IST
Updated : Oct 11, 2020, 5:47 am IST
SHARE ARTICLE
image
image

ਨਗਰ ਨਿਗਮ ਦਾ ਕਲਰਕ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 10 ਅਕਤੂਬਰ (ਤੇਜਿੰਦਰ ਫ਼ਤਿਹਪੁਰ): ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਇਕ ਇੰਸਪੈਕਟਰ ਅਤੇ ਉਸ ਦੇ ਇਕ ਸਹਿਯੋਗੀ ਦੁਕਾਨਦਾਰ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਦੋਵਾਂ ਵਿਰੁਧ ਮੁਕੱਦਮਾ ਤਹਿਤ ਦਰਜ ਕੀਤਾ ਗਿਆ ਹੈ।
  ਐਸ.ਐਸ.ਪੀ. ਸ. ਸਿੱਧੂ ਨੇ ਦਸਿਆ ਕਿ ਜਸਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਇਸ ਮਾਮਲੇ ਵਿਚ ਨਗਰ ਨਿਗਮ ਦੇ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਰਾਕੇਸ਼ ਬਹਿਲ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇੰਸਪੈਕਟਰ ਗੁਲਾਟੀ ਨੇ ਸ਼ਿਕਾਇਤ ਕਰਤਾ ਦੀ ਤ੍ਰਿਪੜੀ ਇਲਾਕੇ ਵਿਚ ਦੁਕਾਨ ਦੇ ਸ਼ਟਰ ਤੋਂ ਸੀਲ ਉਤਾਰਨ ਬਦਲੇ 25000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੁਲਾਟੀ ਨੇ ਸ਼ਿਕਾਇਤ ਕਰਤਾ ਨੂੰ ਇਹ ਰਿਸ਼ਵਤ ਦੀ ਰਕਮ ਮਾਡਲ ਟਾਊਨ ਦੇ ਇਕ ਦੁਕਾਨਦਾਰ ਰਾਕੇਸ਼ ਬਹਿਲ ਨੂੰ ਦੇਣ ਲਈ ਕਿਹਾ ਸੀ।  
  ਸ. ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਵਿਜੀਲੈਂਸ ਦੀ ਪੁਲਿਸ ਟੀਮ ਨੇ ਰਾਕੇਸ਼ ਬਹਿਲ ਨੂੰ ਇੰਸਪੈਕਟਰ ਗੁਲਾਟੀ ਦੇ ਲਈ ਇਹ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ। ਰਾਕੇਸ਼ ਬਹਿਲ ਅਤੇ ਇੰਸਪੈਕਟਰ ਗੁਲਾਟੀ ਦੀ ਆਪਸੀ ਗੱਲਬਾਤ ਮਗਰੋਂ ਵਿਜੀਲੈਂਸ ਨੇ ਇੰਸਪੈਕਟਰ ਗੁਲਾਟੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਸਿਆ ਕਿ ਇਸ ਮਾimageimageਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement