ਸਰਕਾਰੀ ਸਨਮਾਨਾਂ ਨਾਲ ਕੀਤਾ ਪਾਸਵਾਨ ਦਾ ਅੰਤਮ ਸਸਕਾਰ
Published : Oct 11, 2020, 1:48 am IST
Updated : Oct 11, 2020, 1:48 am IST
SHARE ARTICLE
image
image

ਸਰਕਾਰੀ ਸਨਮਾਨਾਂ ਨਾਲ ਕੀਤਾ ਪਾਸਵਾਨ ਦਾ ਅੰਤਮ ਸਸਕਾਰ

ਪਟਨਾ, 10 ਅਕਤੂਬਰ : ਮਰਹੂਮ ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਅੰਤਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਪਟਨਾ ਦੇ ਦੀਘਾ ਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਰਾਮ ਵਿਲਾਸ ਪਾਸਵਾਨ ਦੇ ਸਮਰਥਕ ਸ਼ਾਮਲ ਹੋਏ।
ਇਸ ਦੌਰਾਨ ਰਾਮਵਿਲਾਸ ਪਾਸਵਾਨ ਦੇ ਸਮਰਥਕਾਂ ਦੀਆਂ ਅੱਖਾਂ ਨਮ ਸਨ। ਉਹਨਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਉਹਨਾਂ ਨੂੰ ਮੁੱਖ ਅਗਨੀ ਦਿਤੀ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਸਮੇਤ ਸੂਬਾ ਅਤੇ ਕੇਂਦਰ ਸਰਕਾਰ ਦੇ ਕਈ ਮੰਤਰੀ ਘਾਟ 'ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਲੰਮੀ ਬਿਮਾਰੀ ਤੋਂ ਬਾਅਦ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ 74 ਸਾਲ ਦੀ ਉਮਰ ਵਿਚ ਵੀਰਵਾਰ ਦੀ ਰਾਤ ਦੇਹਾਂਤ ਹੋ ਗਿਆ। ਉਹਨਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖਰੀ ਸਾਹ ਲਏ, ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸਨ।
ਅੰਤਮ ਸਸਕਾਰ ਤੋਂ ਪਹਿਲਾਂ ਉਹਨਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ। ਇਸ ਤੋਂ ਇਲਾਵਾ ਕਈ ਸਿਆਸੀ ਨੇਤਾ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੇ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਾਬਕਾ ਕੇਂਦਰੀ ਮੰਤਰੀ ਨੂੰ ਸ਼ਰਧਾਂਜਲੀ ਦਿਤੀ। (ਪੀਟੀਆਈ)

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement