ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ ਕੈਪਟਨ, ਖ਼ੁਦ ਕਰਨ ਦਿੱਲੀ ਵੱਲ ਕੂਚ - ਸੁਖਬੀਰ ਬਾਦਲ 
Published : Oct 11, 2020, 12:04 pm IST
Updated : Oct 11, 2020, 12:04 pm IST
SHARE ARTICLE
Sukhbir Badal
Sukhbir Badal

 ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਹਾਲ ‘ਚ ਨਹੀਂ ਛੱਡੇਗਾ ਕਿਸਾਨਾਂ ਦਾ ਸਾਥ 

ਅੰਮ੍ਰਿਤਸਰ - ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜੇ , ਜਿਥੇ ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। ਗੁਰੂ ਘਰ ਹਾਜ਼ਰੀ ਲਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿਚ ਉਨ੍ਹਾਂ ਖੇਤੀ ਕਾਨੂੰਨਾਂ ‘ਤੇ ਆਪਣੇ ਵਿਚਾਰ ਰੱਖੇ।

captain Amarinder Singh , Sukhbir Badal captain Amarinder Singh , Sukhbir Badal

ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਪੰਜਾਬ ਦੇ ਕਿਸਾਨਾਂ ਨੇ ਆਪਣਾ ਖੂਨ ਪਸੀਨਾ ਬਹਾਇਆ, ਜੇ ਕਿਸਾਨ ਖੁਸ਼ ਹਨ ਤਾਂ ਦੇਸ਼ ਖੁਸ਼ਹਾਲ ਰਹੇਗਾ।ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਸ਼ਰਮ ਦੀ ਗੱਲ ਹੈ ਕਿ ਅਜੇ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਹੱਲ ਨਹੀਂ ਲੱਭਿਆ ਗਿਆ। ਉਹਨਾਂ ਕਿਹਾ ਕਿ ਪਿਛਲੇ ਕੁੱਝ ਦਿਨ ਪਹਿਲਾਂ ਅਫਸਰਾਂ ਦੀ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਫੈਸਲੇ ਲਏ ਜਾਣੇ ਸੀ।

Farmers ProtestFarmers Protest

ਇਸ ਮੀਟਿੰਗ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਅਫਸਰ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਫੈਸਲਾ ਨਹੀਂ ਲੈ ਸਕਦੇ ਕਿਉਂਕਿ ਇਹਨਾਂ ਅਫਸਰਾਂ ਨੇ ਤਾਂ ਕਾਨੂੰਨ ਬਣਵਾਏ ਨੇ ਅਤੇ ਉਹ ਪੰਜਾਬ ਦੀ ਖੇਤੀ ਨੂੰ ਕੀ ਸਮਝਣਗੇ ਜਿਹਨਾਂ ਨੇ ਕਦੇ ਖੇਤੀ ਕੀਤੀ ਹੀ ਨਹੀਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਹੀ ਨਹੀਂ ਬਲਕਿ ਪੰਜਾਬ ਦੇ ਹਰ ਵਿਅਕਤੀ ਲਈ ਨੁਕਸਾਨ ਦੇਹੀ ਹੈ।

Farmer Protest Farmer Protest

ਇਸ ਵਿਚ ਖੇਤੀ ਮਜਦੂਰਾਂ ਤੋਂ ਲੈ ਕੇ ਆਮ ਦੁਕਾਨਦਾਰ ਤੱਕ ਪ੍ਰਭਾਵਿਤ ਹੋਣਗੇ। ਕਿਸਾਨਾਂ ਦੇ ਹੱਕ ਮਾਰਨ ਵਾਲੇ ਅਫਸਰਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ, ਕਿ ਖੇਤੀ ਕਾਨੂੰਨਾਂ ਦਾ ਅਸਰ ਸਿਰਫ਼ ਕਿਸਾਨਾਂ ‘ਤੇ ਨਹੀਂ ਸਗੋਂ ਸਾਰਿਆਂ ‘ਤੇ ਪਵੇਗਾ। ਕਿਸਾਨ ਨੂੰ ਜੇਕਰ ਉਸ ਦੀ ਮਿਹਨਤ ਦਾ ਫ਼ਲ ਮਿਲੇਗਾ ਤਾਂ ਦੇਸ਼ ਤਰੱਕੀ ਕਰ ਸਕੇਗਾ।

Captain Amarinder Singh Captain Amarinder Singh

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਅਫਸਰਾਂ ਨੇ ਖੇਤੀ ਕਾਨੂੰਨ ਬਣਾਉਣ ‘ਚ ਯੋਗਦਾਨ ਦਿੱਤਾ ਹੈ ਉਹ ਅਫਸਰ ਇਸ ਦੇ ਨਤੀਜੇ ਤੋਂ ਜਾਣੂ ਨਹੀਂ ਹਨ।
ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਦਾ ਫਰਜ਼ ਹੈ ਆਪਣੀ ਜਨਤਾ ਦੇ ਹੱਕ ‘ਚ ਖੜੇ ਹੋਣਾ, ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕੈਪਟਨ ਅਮਰਿੰਦਰ ਨੂੰ ਆਪ ਦਿੱਲੀ ਵੱਲ ਕੂਚ ਕਰਨਾ ਚਾਹੀਦਾ ਹੈ।

Sukhbir BadalSukhbir Badal

ਦਿੱਲੀ ਜਾ ਕੇ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੇ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਸੁਖਬੀਰ ਸਿੰਘ ਜੀ ਨੇ ਕਿਹਾ ਕਿ ਕਿਸਾਨ ਧਰਨਿਆਂ ‘ਤੇ ਹਨ , ਪਰ ਕੈਪਟਨ ਸਾਹਿਬ ਆਪਣੇ ਘਰੋਂ ਆਪਣੇ ਮਹਿਲ ਚੋਂ ਹੀ ਬਾਹਰ ਨਿਕਲਣ ਨੂੰ ਤਿਆਰ ਨਹੀਂ ਹਨ। ਕੈਪਟਨ ਸਾਹਿਬ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਅੱਗੇ ਵਧਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪਹੁੰਚੇ ਬਾਦਲ ਪਰਿਵਾਰ ਵੱਲੋਂ ਕਿਸਾਨਾਂ ਦੇ ਹੱਕ ਚ ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਗਿਆ ਕਿ , ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਹਾਲ ‘ਚ ਕਿਸਾਨਾਂ ਦਾ ਸਾਥ ਨਹੀਂ ਛੱਡੇਗਾ। ਅਤੇ ਆਪਣਾ ਇਹ ਸੰਘਰਸ਼ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣ ਤੱਕ ਜਾਰੀ ਰੱਖੇਗਾ।

SHARE ARTICLE

ਏਜੰਸੀ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement