
ਕੁੱਝ ਲੋਕ ਜਾਣਬੁੱਝ ਕੇ ਫੈਲਾ ਰਹੇ ਨੇ ਸਿੱਧੂ ਤੇ ਚੰਨੀ ਵਿਚਕਾਰ ਭਰਮ
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਦੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਹੈ। ਹੁਣ ਤੱਕ ਰਾਵਤ ਕੈਪਟਨ ਅਮਰਿੰਦਰ 'ਤੇ ਹਮਲਾਵਰ ਰੁਖ ਅਪਣਾ ਰਹੇ ਸਨ।
ਕੈਪਟਨ ਅਮਰਿੰਦਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਨੇ ਕੈਪਟਨ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਇਸ ਮੀਟਿੰਗ ਤੋਂ ਬਾਅਦ ਹੀ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਨੂੰ ਸਾਬਕਾ ਕਾਂਗਰਸੀਆਂ ਦੀ ਸਾਜ਼ਿਸ਼ ਵੀ ਕਰਾਰ ਦਿੱਤਾ। ਰਾਵਤ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹੀਆਂ ਗੱਲਾਂ ਦਾ ਪ੍ਰਚਾਰ ਕਰ ਰਹੇ ਹਨ।