
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਬਠਿੰਡਾ - ਸਰਕਾਰ ਵੱਲੋਂ ਪਰਾਲੀ ਨੂੰ ਲੈ ਕੇ ਕੋਈ ਹੱਲ ਨਾ ਕੱਢਣ ਨੂੰ ਲੈ ਕੇ ਅੱਜ ਕਿਸਾਨਾਂ ਵਿਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਇਸ ਰੋਸ ਦੇ ਚੱਲਦਿਆਂ ਬਠਿੰਡਾ ਵਿਖੇ ਕਿਸਾਨ ਯੂਨੀਅਨ ਨੇ ਅੱਜ ਡੀ. ਸੀ. ਦਫਤਰ ਦੇ ਬਾਹਰ ਪਰਾਲੀ ਦੇ ਢੇਰ ਲਗਾ ਦਿੱਤੇ। ਕਿਸਾਨਾਂ ਵੱਲੋਂ ਅਪਣਾ ਗੁੱਸਾ ਕੱਢਣ ਲਈ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਜੇਕਰ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਵੇ ਤਾਂ ਉਹ ਪਰਾਲੀ ਨਾ ਸਾੜਨ। ਇਸੇ ਲਈ ਅੱਜ ਡੀਸੀ ਦਫ਼ਤਰ ਅੱਗੇ ਪਰਾਲੀ ਦੇ ਢੇਰ ਲਗਾ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।