
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਪਣਾ ਅਸਤੀਫਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਰਜ਼ੀਆ ਸੁਲਤਾਨਾ ਵੀ ਪਹੁੰਚੇ।
Razia Sultana attends Punjab Cabinet meeting
ਹੋਰ ਪੜ੍ਹੋ: ਪਾਕਿਸਤਾਨ ਵਿਚ ਮਹਿੰਗਾਈ! ਮੰਤਰੀ ਨੇ ਲੋਕਾਂ ਨੂੰ ਦਿੱਤੀ ਘੱਟ ਖਾਣ ਦੀ ਸਲਾਹ
ਦਰਅਸਲ ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਦੇ ਸਮਰਥਨ ਵਿਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਧਰ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਵੀ ਕਾਂਗਰਸ ਹਾਈਕਮਾਨ ਨੇ ਮਨਜ਼ੂਰ ਨਹੀਂ ਕੀਤਾ। ਨਵਜੋਤ ਸਿੱਧੂ ਮੁੜ ਪ੍ਰਧਾਨ ਵਜੋਂ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ।
Razia Sultana attends Punjab Cabinet meeting
ਹੋਰ ਪੜ੍ਹੋ: Drug Case: 3 ਦਿਨ ਹੋਰ ਜੇਲ੍ਹ ’ਚ ਰਹਿਣਗੇ ਆਰਯਨ ਖ਼ਾਨ, ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 13 ਅਕਤੂਬਰ ਨੂੰ
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਅੱਜ ਹੋ ਰਹੀ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਵਿਚ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। 300 ਯੂਨਿਟ ਬਿਜਲੀ ਮੁਆਫ ਕਰਨ ਬਾਰੇ ਮੀਟਿੰਗ ਵਿਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਰੇਤ ਦੀ ਖੁਦਾਈ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਹੈ।