ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਪਹੁੰਚੀ ਸ਼ਿਕਾਇਤ, ਦੂਜੀ ਪਤਨੀ ਨੇ ਲਗਾਏ ਵੱਡੇ ਇਲਜ਼ਾਮ
Published : Oct 11, 2022, 3:24 pm IST
Updated : Oct 11, 2022, 3:25 pm IST
SHARE ARTICLE
 A complaint reached the Akal Takht Sahib against MLA Pathan Majra
A complaint reached the Akal Takht Sahib against MLA Pathan Majra

ਪਤਨੀ ਨੇ ਇਲਜ਼ਾਮ ਲਗਾਏ ਕਿ ਪਠਾਣਮਾਜਰਾ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨ੍ਹਾਂ ਹੀ ਉਸ ਨਾਲ ਵਿਆਹ ਕਰਵਾਇਆ ਹੈ

ਚੰਡੀਗੜ੍ਹ - ਪੰਜਾਬ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਦਿੱਤੀ ਗਈ ਹੈ। ਵਿਧਾਇਕ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦਰਵਾਜ਼ਾ ਖੜਕਾਇਆ ਹੈ ਤੇ ਉਹਨਾਂ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਦਾ ਹਰਮੀਤ ਸਿੰਘ ਪਠਾਣਮਾਜਰਾ ਨਾਲ ਪਿਛਲੇ ਦੋ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ। ਹਰਮੀਤ ਸਿੰਘ ਪਠਾਣਮਾਜਰਾ ਦਾ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਹੋਇਆ ਸੀ ਪਰ ਵਿਆਹ ਦੇ 2 ਮਹੀਨੇ ਬਾਅਦ ਹੀ ਉਹਨਾਂ ਦੀ ਲੜਾਈ ਸ਼ੁਰੂ ਹੋ ਗਈ। ਅਗਸਤ ਵਿਚ ਦੋਵਾਂ ਦਾ ਝਗੜਾ ਸ਼ੁਰੂ ਹੋ ਗਿਆ ਸੀ। 

ਪਹਿਲਾਂ ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਨੇ ਇੱਕ ਦੂਜੇ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ। ਹੁਣ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਈ ਹੈ। ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੀਏ ਨੂੰ ਸ਼ਿਕਾਇਤ ਦੇ ਕੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਸ਼ਿਕਾਇਤ ਵਿਚ ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਵਿਧਾਇਕ ਪਠਾਣਮਾਜਰਾ ਨੇ ਪਿਛਲੇ ਸਾਲ 14 ਅਗਸਤ ਨੂੰ ਉਸ ਨਾਲ ਵਿਆਹ ਕਰਵਾਇਆ ਸੀ ਪਰ ਉਸ ਨੇ ਆਪਣੀ ਪਹਿਲੀ ਪਤਨੀ ਨੂੰ ਵਿਆਹ ਸਮੇਂ ਅਤੇ ਅਜੇ ਤੱਕ ਤਲਾਕ ਨਹੀਂ ਦਿੱਤਾ ਹੈ। ਇਹ ਸਿੱਖ ਮਰਿਆਦਾ ਦੇ ਖਿਲਾਫ਼ ਹੈ। ਉਨ੍ਹਾਂ ਪੁਲਿਸ ’ਤੇ ਵਿਧਾਇਕ ਪਤੀ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਵੀ ਲਾਇਆ ਹੈ।

ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ 'ਤੇ ਕੁੱਟਮਾਰ ਦੇ ਦੋਸ਼ ਲਾਏ ਹਨ। ਇਸ ਦੌਰਾਨ ਦੋਵਾਂ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਵੀਡੀਓ ਨੂੰ ਵਾਇਰਲ ਕਰਨ ਦਾ ਇਲਜ਼ਾਮ ਵਿਧਾਇਕ ਨੇ ਗੁਰਪ੍ਰੀਤ ਕੌਰ 'ਤੇ ਲਗਾਇਆ ਹੈ। ਇਸ ਦੇ ਨਾਲ ਹੀ ਪਤਨੀ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਗੱਲ ਵੀ ਕਹੀ ਹੈ।  

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement