ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਦਾ ਮਾਮਲਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੋੜੀ ਪੰਜਾਬ ਸਰਕਾਰ ਦੀ ਫ਼ਾਈਲ
Published : Oct 11, 2022, 3:51 pm IST
Updated : Oct 11, 2022, 3:51 pm IST
SHARE ARTICLE
Baba Farid University VC Appointment Case
Baba Farid University VC Appointment Case

ਕਿਹਾ - ਇੱਕ ਨਾਮ ਨਾਲ ਨਹੀਂ ਕੀਤੀ ਜਾ ਸਕਦੀ ਨਿਯੁਕਤੀ, 3 ਨਾਵਾਂ ਦਾ ਪੈਨਲ ਭੇਜੇ ਪੰਜਾਬ ਸਰਕਾਰ

ਚੰਡੀਗੜ੍ਹ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਵਿਚਾਰ ਚਰਚਾ ਕੀਤੀ ਜਾ ਰਹੀ ਸੀ ਅਤੇ ਪੰਜਾਬ ਸਰਕਾਰ ਵਲੋਂ  ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਹ ਫ਼ਾਈਲ ਰਾਜਪਾਲ ਦੀ ਮਨਜ਼ੂਰੀ ਲਈ ਰਾਜ ਭਵਨ ਭੇਜੀ ਗਈ ਜਿਥੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਇਸ ਨਾਲ ਰਾਇ ਨਹੀਂ ਮਿਲੀ।

ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਭੇਜੀ ਇਹ ਫ਼ਾਈਲ ਨਾ-ਮਨਜ਼ੂਰ ਕਰਦਿਆਂ ਵਾਪਸ ਭੇਜ ਦਿੱਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਇੱਕ ਨਾਮ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨਹੀਂ ਕੀਤੀ ਜਾ ਸਕਦੀ ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਤਿੰਨ ਨਾਮ ਭੇਜਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਰਾਜਪਾਲ ਨੇ ਕਿਹਾ ਹੈ ਕਿ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਹੁਦੇ ਤੋਂ ਡਾ. ਰਾਜ ਬਹਾਦਰ ਵਲੋਂ ਅਸਤੀਫਾ ਦੇਣ ਮਗਰੋਂ ਜਦੋਂ ਸਰਕਾਰ ਨੇ ਇਸ ਅਹੁਦੇ 'ਤੇ ਨਵੇਂ ਵੀਸੀ ਲਈ ਅਰਜ਼ੀਆਂ ਮੰਗੀਆਂ ਤਾਂ 22 ਲੋਕਾਂ ਨੇ ਅਪਲਾਈ ਕੀਤਾ।

ਇਨ੍ਹਾਂ ਅਰਜ਼ੀਆਂ ਦੀ ਪੜਤਾਲ ਉਪਰੰਤ ਮੁੱਖ ਮੰਤਰੀ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਬਾਰੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡਿਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਸੀ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਨਵਾਂ ਵੀਸੀ ਨਿਯੁਕਤ ਕੀਤਾ ਗਿਆ ਹੈ। ਉਹ ਡੀਐਮਸੀ ਲੁਧਿਆਣਾ 'ਚ ਕਾਰਡੀਓਲੋਜਿਸਟ ਵਿਭਾਗ ਦੇ ਮੁਖੀ ਹੈ ਤੇ ਕੌਮਾਂਤਰੀ ਪੱਧਰ 'ਤੇ ਦਿਲ ਦੇ ਰੋਗਾਂ ਦੇ ਮਾਹਿਰ ਵਜੋਂ ਮਸ਼ਹੂਰ ਹਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement