ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਮਿਲੀ ਪ੍ਰਵਾਨਗੀ : ਅਨਮੋਲ ਗਗਨ ਮਾਨ
Published : Oct 11, 2022, 6:05 pm IST
Updated : Oct 11, 2022, 6:05 pm IST
SHARE ARTICLE
Anmol Gagan Mann
Anmol Gagan Mann

ਕਿਹਾ- ਸੂਬੇ ਵਿੱਚ ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਰਜਿਸਟ੍ਰੇਸ਼ਨ ਲਈ ਚਲਾਈ ਜਾਵੇਗੀ ਮੁਹਿੰਮ

 

ਚੰਡੀਗੜ੍ਹ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਬੀਤੀ ਸਾਮ ਸੂਬੇ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਵਿੱਚ ਹੁਨਰਮੰਦ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਸਰਕਾਰ ਵੱਲੋਂ ਦਿਵਾਲੀ ਦਾ ਤੋਹਫਾ ਦਿੰਦਿਆਂ ਉਨ੍ਹਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਮਜਦੂਰਾਂ ਦਾ ਵਿਸੇਸ ਯੋਗਦਾਨ ਹੈ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਮੌਜੂਦਾ 9192 ਰੁਪਏ ਤੋਂ ਵਧਾ ਕੇ 9907 ਰੁਪਏ ਕਰ ਦਿੱਤੀ ਗਈ ਹੈ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤ 9972 ਰੁਪਏ ਤੋਂ ਵਧਾ ਕੇ 10687 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਨਰਮੰਦ ਕਾਮਿਆਂ ਦੀ ਉਜਰਤ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਲਦੀ ਹੀ ਕਾਮਿਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਰਜਿਸਟਰੇਸ਼ਨ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਚਲਾਈ ਜਾਵੇਗੀ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਬੋਰਡ ਕੋਲ 5.30 ਲੱਖ ਕਾਮੇ ਰਜਿਸਟਰਡ ਹਨ, ਜਿਨ੍ਹਾਂ ਦੀ ਗਿਣਤੀ ਵਧਾ ਕੇ ਘੱਟੋ-ਘੱਟ 15 ਲੱਖ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਸਮਾਜ ਦੇ ਹਰ ਵਰਗ ਦੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਿੰਡਾਂ, ਸ਼ਹਿਰਾਂ, ਲੇਬਰ ਚੌਂਕਾਂ ਤੇ ਨਿਰਮਾਣ ਕਾਰਜਾਂ ਵਾਲੀਆਂ ਥਾਵਾਂ ਉਤੇ ਟੀਮਾਂ ਭੇਜ ਕੇ ਕਾਮਿਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement