ਖ਼ਬਰਾਂ |

ਤਾਜ਼ਾ |

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪ੍ਰਤਾਪ ਬਾਜਵਾ ਦਾ ਟਵੀਟ, ਕੇਂਦਰ ਅਤੇ ਪੰਜਾਬ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ 
Published : Oct 11, 2022, 5:39 pm IST
Updated : Oct 11, 2022, 5:39 pm IST
SHARE ARTICLE
Partap Singh Bajwa
Partap Singh Bajwa

ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ

 

ਚੰਡੀਗੜ੍ਹ : ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕੀਤਾ ਹੈ ਤੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਹਮਲਾ ਬੋਲਿਆ ਹੈ। ਪ੍ਰਤਾਪ ਬਾਜਵਾ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਕੇਂਦਰ ਦੀ ਭਾਜਪਾ, ਦਿੱਲੀ ਅਤੇ ਪੰਜਾਬ ਦੀ 'ਆਪ' ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ’ਚ ਅਸਫ਼ਲ ਰਹਿਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ ਕਿਉਂਕਿ ਇਸ ਦਾ ਜ਼ਿਆਦਾਤਰ ਹਿੱਸਾ ਵਾਹਨਾਂ ਅਤੇ ਉਦਯੋਗਿਕ ਨਿਕਾਸ ਰਾਹੀਂ ਪੈਦਾ ਹੁੰਦਾ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਲੈਣ ਨਾਲ ਕੋਈ ਲਾਭ ਨਹੀਂ ਹੋਵੇਗਾ। ਸਰਕਾਰ ਦਾ ਹਿੱਸਾ ਹੋਣ ਦੇ ਨਾਤੇ ਸੰਵਿਧਾਨਕ ਸਹੁੰ ਦੇ ਤਹਿਤ ਕਿਸਾਨਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਨੀਤੀ ਬਣਾਉਣਾ ਤੁਹਾਡੀ ਮੁੱਢਲੀ ਜ਼ਿੰਮੇਵਾਰੀ ਹੈ। 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement