ਮੁੱਖ ਮੰਤਰੀ ਨੇ ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿਚ ਵਾਧੇ ਨੂੰ ਦਿਤੀ ਮਨਜ਼ੂਰੀ
Published : Oct 11, 2022, 6:19 am IST
Updated : Oct 11, 2022, 6:19 am IST
SHARE ARTICLE
image
image

ਮੁੱਖ ਮੰਤਰੀ ਨੇ ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿਚ ਵਾਧੇ ਨੂੰ ਦਿਤੀ ਮਨਜ਼ੂਰੀ

 


ਗ਼ੈਰ ਹੁਨਰਮੰਦ ਕਾਮਿਆਂ ਦੀ ਘੱਟੋ ਘੱਟ ਉਜਰਤ 9907 ਅਤੇ ਉਚ ਹੁਨਰਮੰਦ ਦੀ 12616 ਰੁਪਏ ਹੋਈ

ਚੰਡੀਗੜ੍ਹ, 10 ਅਕਤੂਬਰ(ਭੁੱਲਰ) : ਉਸਾਰੀ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ  ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿਚ ਵਾਧੇ ਨੂੰ  ਪ੍ਰਵਾਨਗੀ ਦੇ ਦਿਤੀ ਹੈ | ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇਥੇ ਅਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ ਵੈਲਫ਼ੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ |
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਮੌਜੂਦਾ 9192 ਰੁਪਏ ਤੋਂ ਵਧਾ ਕੇ 9907 ਰੁਪਏ ਕਰ ਦਿਤੀ ਗਈ ਹੈ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤ 9972 ਰੁਪਏ ਤੋਂ ਵਧਾ ਕੇ 10687 ਰੁਪਏ ਕਰ ਦਿਤੀ ਗਈ ਹੈ | ਉਨ੍ਹਾਂ ਦਸਿਆ ਕਿ ਹੁਨਰਮੰਦ ਕਾਮਿਆਂ ਦੀ ਉਜਰਤ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀ ਗਈ ਹੈ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ |
ਇਕ ਹੋਰ ਅਹਿਮ ਫ਼ੈਸਲੇ ਵਿਚ ਮੁੱਖ ਮੰਤਰੀ ਨੇ ਕਾਮਿਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ ਵੈਲਫੇਅਰ ਬੋਰਡ ਕੋਲ ਰਜਿਸਟਰੇਸ਼ਨ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦੀ ਸਹਿਮਤੀ ਵੀ ਦੇ ਦਿਤੀ | ਉਨ੍ਹਾਂ ਦਸਿਆ ਕਿ ਮੌਜੂਦਾ ਸਮੇਂ ਬੋਰਡ ਕੋਲ 5.30 ਲੱਖ ਕਾਮੇ ਰਜਿਸਟਰਡ ਹਨ, ਜਿਨ੍ਹਾਂ ਦੀ ਗਿਣਤੀ ਵਧਾ ਕੇ ਘੱਟੋ-ਘੱਟ 15 ਲੱਖ ਕਰਨ ਦੀ ਲੋੜ ਹੈ | ਭਗਵੰਤ ਮਾਨ ਨੇ ਬੋਰਡ ਨੂੰ  ਕਿਹਾ ਕਿ ਪਿੰਡਾਂ, ਸ਼ਹਿਰਾਂ, ਲੇਬਰ ਚੌਂਕਾਂ ਤੇ ਨਿਰਮਾਣ ਕਾਰਜਾਂ ਵਾਲੀਆਂ ਥਾਵਾਂ ਉਤੇ ਟੀਮਾਂ ਭੇਜ ਕੇ ਕਾਮਿਆਂ ਦੀ ਰਜਿਸਟਰੇਸ਼ਨ ਮੁਹਿੰਮ ਨੂੰ  ਤੇਜ਼ ਕੀਤਾ ਜਾਵੇ |     ਬੋਰਡ ਦੀ ਕਾਰਜਪ੍ਰਣਾਲੀ ਨੂੰ  ਸਮਾਰਟ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਮੁੱਖ ਮੰਤਰੀ ਨੇ ਕਿਰਤੀਆਂ ਤੇ ਨਿਰਮਾਣ ਕਾਮਿਆਂ ਦੀ ਸਹੂਲਤ ਲਈ 'ਪੰਜਾਬ ਕਿਰਤੀ ਸਹਾਇਕ ਐਪ' ਵੀ ਲਾਂਚ ਕੀਤਾ ਤਾਂ ਕਿ ਸਿਰਫ਼ ਇਕ ਬਟਨ ਦਬਾਉਣ ਨਾਲ ਕਾਮਿਆਂ ਦੀ ਸਾਰੀ ਜਾਣਕਾਰੀ ਹਾਸਲ ਹੋ ਸਕੇ |
ਮੁੱਖ ਮੰਤਰੀ ਨੇ ਕਿਹਾ ਕਿ ਇਸ ਐਪ ਨਾਲ ਬੋਰਡ ਦੀ ਕਾਰਜਪ੍ਰਣਾਲੀ ਵਿਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਅਤੇ ਇਸ ਨਾਲ ਨਿਰਮਾਣ ਕਾਮਿਆਂ ਨੂੰ  ਜਿੱਥੇ ਬੋਰਡ ਵੱਲੋਂ ਮਿਲਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲੇਗਾ, ਉਥੇ ਨਿਰਮਾਣ ਕਾਮਿਆਂ ਦੀ ਰਜਿਸਟਰੇਸ਼ਨ ਵਿਚ ਵੀ ਵਧੇਰੇ ਕਾਰਜਕੁਸ਼ਲਤਾ ਯਕੀਨੀ ਬਣੇਗੀ | ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਰਾਹੀਂ ਨਿਰਮਾਣ ਕਾਮੇ ਹੁਣ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਬੋਰਡ ਕੋਲ ਰਜਿਸਟਰੇਸ਼ਨ ਕਰਵਾ ਸਕਦੇ ਹਨ |
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਐਪ ਦੋ ਭਾਸ਼ਾਵਾਂ (ਪੰਜਾਬੀ ਤੇ ਅੰਗਰੇਜ਼ੀ) ਵਿਚ ਹੈ, ਜਿਸ ਨਾਲ ਵਰਤੋਂਕਾਰ ਪੱਖੀ ਇਸ ਐਪ ਨੂੰ  ਚਲਾਉਣ ਵਿੱਚ ਪੰਜਾਬੀ ਨਿਰਮਾਣ ਕਾਮਿਆਂ ਨੂੰ  ਭਾਸ਼ਾ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਦਸਿਆ ਕਿ ਬੋਰਡ ਕੋਲ ਰਜਿਸਟਰੇਸ਼ਨ ਕਰਨ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ ਬਿਨੈ ਕਰਨ ਤੋਂ ਇਲਾਵਾ ਇਸ ਐਪ ਰਾਹੀਂ ਨਿਰਮਾਣ ਕਾਮੇ ਅਪਣੀ ਰਜਿਸਟਰੇਸ਼ਨ ਨਵਿਆਉਣ ਲਈ ਬਿਨੈ ਕਰਨ ਦੇ ਨਾਲ-ਨਾਲ ਆਪਣੀਆਂ ਅਰਜ਼ੀਆਂ ਦੀ ਮੌਜੂਦਾ ਸਥਿਤੀ ਅਤੇ ਤੇਜ਼ੀ ਨਾਲ ਲੋੜੀਂਦੇ ਦਸਤਾਵੇਜ਼ਾਂ ਦੀਆਂ ਤਰੁੱਟੀਆਂ ਵੀ ਦੂਰ ਕਰ ਸਕਣਗੇ | ਭਗਵੰਤ ਮਾਨ ਨੇ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ |
ਮੁੱਖ ਮੰਤਰੀ ਨੇ ਹੁਨਰ ਵਿਕਾਸ ਕੇਂਦਰਾਂ ਨੂੰ  ਨਿਰਮਾਣ ਕਾਮਿਆਂ ਲਈ ਆਰਜ਼ੀ ਰਿਹਾਇਸ਼ ਵਿੱਚ ਬਦਲਣ ਦੀ ਪ੍ਰਵਾਨਗੀ ਵੀ ਦਿੱਤੀ | ਉਨ੍ਹਾਂ ਕਿਹਾ ਕਿ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਮਜਦੂਰਾਂ ਤੱਕ ਪਹੁੰਚਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਬੋਰਡ ਵੱਲੋਂ ਉਸਾਰੀ ਕਿਰਤੀਆਂ ਲਈ 17 ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ |    

 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement