ਮੁੱਖ ਮੰਤਰੀ ਨੇ ਅੰਮਿ੍ਤਸਰ 'ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Published : Oct 11, 2022, 1:01 am IST
Updated : Oct 11, 2022, 1:01 am IST
SHARE ARTICLE
image
image

ਮੁੱਖ ਮੰਤਰੀ ਨੇ ਅੰਮਿ੍ਤਸਰ 'ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ


ਚੰਡੀਗੜ੍ਹ, 10 ਅਕਤੂਬਰ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮਿ੍ਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ |
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਪਣੇ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਅਪਣੇ ਆਪ ਨੂੰ  ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ | ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪੱਧਰ 'ਤੇ ਇੰਤਜ਼ਾਮ ਕੀਤੇ ਜਾਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫ਼ਲਤਾ ਨੂੰ  ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ  ਪੰਜ ਪ੍ਰਮੁੱਖ
ਸੈਕਟਰਾਂ ਵਿਚ ਵੰਡਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ  ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ | ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਅਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ  ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ |
ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ 'ਤੇ ਆਧਾਰਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ | ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਕਿ ਇਸ ਨੂੰ  ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ  ਯਕੀਨੀ ਬਣਾਇਆ ਜਾ ਸਕੇ | ਭਗਵੰਤ ਮਾਨ ਨੇ ਇਸ ਸੰਮੇਲਨ ਨੂੰ  ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ  ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ |

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement