ਫਿਰੋਜ਼ਪੁਰ 'ਚ ਮੂੰਹ ਢੱਕ ਕੇ ਚੱਲਣ 'ਤੇ ਰੋਕ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ 
Published : Oct 11, 2023, 12:14 pm IST
Updated : Oct 11, 2023, 12:14 pm IST
SHARE ARTICLE
Prohibition on walking with face covering in Ferozepur, the order will remain in force till November 30
Prohibition on walking with face covering in Ferozepur, the order will remain in force till November 30

ਬਿਮਾਰੀ ਜਾਂ ਐਲਰਜੀ ਵਾਲਿਆਂ ਲਈ ਛੋਟ

ਫਿਰੋਜ਼ਪੁਰ - ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਮ ਲੋਕ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਬੰਨ੍ਹ ਲੈਂਦੇ ਹਨ, ਜਿਸ ਕਰਕੇ ਉਹਨਾਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਹੋ ਜਾਂਦੀ ਹੈ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਇਸ ਪ੍ਰਕਰਿਆ ਨੂੰ ਰੋਕਣ ਲਈ ਜਨਤਕ ਹਿੱਤ ਵਿਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੂੰਹ ਢੱਕ ਕੇ ਪੈਦਲ ਚੱਲਣ ਤੇ ਉਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ। 

 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement