ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

By : GAGANDEEP

Published : Oct 11, 2023, 7:20 pm IST
Updated : Oct 11, 2023, 7:20 pm IST
SHARE ARTICLE
photo
photo

ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਕੀਤਾ ਸਵਾਗਤ ਤੇ ਸਨਮਾਨ

ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਜੀਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।

ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement