ਫ਼ਿਰੋਜ਼ਪੁਰ ਵਿਚ ਤਸਕਰਾਂ ਦੀ 33 ਲੱਖ ਰੁਪਏ ਦੀ ਜਾਇਦਾਦ ਜ਼ਬਤ

By : GAGANDEEP

Published : Oct 11, 2023, 7:00 pm IST
Updated : Oct 11, 2023, 7:08 pm IST
SHARE ARTICLE
photo
photo

ਹੁਣ ਤੱਕ 9 ਨਸ਼ਾ ਤਸਕਰਾਂ ਦੀ 3.97 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜਾ ਚੁੱਕੀ ਹੈ ਕੁਰਕ

 

 ਫਿਰੋਜ਼ਪੁਰ: ਪੰਜਾਬ ਪੁਲਿਸ ਵਲੋਂ ਸੂਬੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੇ ਤਹਿਤ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਬੁੱਧਵਾਰ ਨੂੰ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ।

 ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਕੀਤਾ ਸਵਾਗਤ ਤੇ ਸਨਮਾਨ

ਹੁਣ ਤੱਕ ਜ਼ਿਲ੍ਹੇ ਵਿਚ 9 ਨਸ਼ਾ ਤਸਕਰਾਂ ਦੀ 3 ਕਰੋੜ 97 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਬੁੱਧਵਾਰ ਨੂੰ ਜੀਰਾ ਅਤੇ ਫ਼ਿਰੋਜ਼ਪੁਰ ਸਬ-ਡਵੀਜ਼ਨ ਵਿੱਚ ਐਨਡੀਪੀਐਸ ਐਕਟ 1985 ਤਹਿਤ ਦੋ ਨਸ਼ਾ ਤਸਕਰਾਂ ਦੀ 22 ਲੱਖ ਅਤੇ 11 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।

 ਇਹ ਵੀ ਪੜ੍ਹੋ: ਜੀਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ

1 ਅਕਤੂਬਰ ਤੋਂ ਹੁਣ ਤੱਕ 9 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾ ਚੁੱਕੀਆਂ ਹਨ। ਦੱਸ ਦੇਈਏ ਕਿ ਜਿਨ੍ਹਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਉਹ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ। ਦੱਸ ਦੇਈਏ ਕਿ ਪੁਲਿਸ ਦੇ ਰਾਡਾਰ 'ਤੇ ਫ਼ਿਰੋਜ਼ਪੁਰ ਦੇ ਹੋਰ ਵੀ ਕਈ ਨਸ਼ਾ ਤਸਕਰ ਹਨ, ਜਿਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਜਲਦ ਹੀ ਸੀਲ ਕਰ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement