ਤਰਨਤਾਰਨ 'ਚ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਮਾਰੀ ਟੱਕਰ, ਇਕ ਭਰਾ ਦੀ ਮੌਤ

By : GAGANDEEP

Published : Oct 11, 2023, 1:20 pm IST
Updated : Oct 11, 2023, 1:40 pm IST
SHARE ARTICLE
photo
photo

ਦੂਸਰਾ ਜ਼ੇਰੇ ਇਲਾਜ

 

 ਤਰਨਤਾਰਨ :  ਤਰਨਤਾਰਨ 'ਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਨੈਸ਼ਨਲ ਹਾਈਵੇ ’ਤੇ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਟੱਕਰ ਮਾਰ ਦਿਤੀ। ਇਸ ਟੱਕਰ ਵਿਚ ਇਕ ਭਰਾ ਦੀ ਮੌਤ ਹੋ ਗਈ ਤੇ ਦੂਸਰਾ ਜ਼ੇਰੇ ਇਲਾਜ ਹੈ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਟਰੈਕਟਰ ਟਰਾਲੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਮਾਰਿਆ ਗਿਆ ਭਾਰਤ ਦਾ ਮੋਸਟ ਵਾਂਟੇਡ ਅਤਿਵਾਦੀ ਰਾਸ਼ਿਦ ਲਤੀਫ 

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੰਦੀਪ ਭਾਰਦਵਾਜ ਪੁੱਤਰ ਬਲਜੀਤ ਭਾਰਦਵਾਜ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਸ ਦੇ ਸਾਲੇ ਵਿਸ਼ਾਲ ਤੇ ਰਘੂਰਾਜ ਪੁੱਤਰ ਵਿਜੈ ਕੁਮਾਰ ਕੱਦਗਿੱਲ ਸ਼ੈਲਰ ਤੋਂ ਮੋਟਰਸਾਈਕਲ ਨੰਬਰ ਪੀਬੀ81 1271 ’ਤੇ ਸਵਾਰ ਹੋ ਕੇ ਆਪਣੇ ਘਰ ਸਰਹਾਲੀ ਕਲਾਂ ਜਾ ਰਹੇ ਸੀ। ਰਸਤੇ 'ਚ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਮੂੰਹ ਢੱਕ ਕੇ ਚੱਲਣ 'ਤੇ ਰੋਕ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ

ਗੰਭੀਰ ਜ਼ਖ਼ਮੀ ਹੋਏ ਦੋਵੇਂ ਭਰਾਵਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਲਿਜਾਇਆ ਗਿਆ। ਜਿਥੇ ਇਲਾਜ ਦੌਰਾਨ ਵਿਸ਼ਾਲ ਦੀ ਮੌਤ ਹੋ ਗਈ ਜਦੋਂਕਿ ਰਘੂਰਾਜ ਜ਼ੇਰੇ ਇਲਾਜ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਲਈ ਏਐੱਸਆਈ ਸੁਖਦੇਵ ਸਿੰਘ ਦੀ ਡਿਊਟੀ ਲਗਾਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement