
ਪਰਿਵਾਰ ਦਾ ਇਕਲੌਤਾ ਮੈਂਬਰ ਸੀ ਕਮਾਉਣ ਵਾਲਾ
ਬਟਾਲਾ : ਬਟਾਲਾ ਨੇੜਲੇ ਪਿੰਡ ਹਰਸੀਆ ਵਿਚ ਇਕ 22 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਨੌਜਵਾਨ ਇਕ ਇਮਾਰਤ ਵਿਚ ਕੰਮ ਕਰ ਰਿਹਾ ਸੀ ਜਦੋਂ ਉਸ ਨੂੰ ਬਿਜਲੀ ਦਾ ਝਟਕਾ ਲੱਗਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਵਿਚ ਤਸਕਰਾਂ ਦੀ 33 ਲੱਖ ਰੁਪਏ ਦੀ ਜਾਇਦਾਦ ਜ਼ਬਤ
ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰ ਤੋਂ ਬਟਾਲਾ ਵਿਖੇ ਮਜ਼ਦੂਰੀ ਕਰਨ ਗਿਆ ਸੀ, ਜਿੱਥੇ ਇੱਕ ਇਮਾਰਤ ਵਿੱਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਨਾਲ ਉਹ ਬੇਹੋਸ਼ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਇਹ ਵੀ ਪੜ੍ਹੋ: ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ
ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਸ ਦੀ ਮਿਹਨਤ ਨਾਲ ਹੀ ਉਸ ਦਾ ਘਰ ਚੱਲ ਰਿਹਾ ਸੀ ਅਤੇ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਜਦੋਂ ਬਲਦੇਵ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਤਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਚੁੱਕੀ ਸੀ।