Punjab News: ਸਰਕਾਰੀ ਤੇ ਨਿੱਜੀ ਇਮਾਰਤਾਂ ’ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਅਤੇ ਰੈਲੀਆਂ ਕਰਨ ’ਤੇ ਪਾਬੰਦੀ
Published : Oct 11, 2024, 8:31 am IST
Updated : Oct 11, 2024, 8:31 am IST
SHARE ARTICLE
Ban on climbing government and private buildings and holding sit-ins and rallies around them
Ban on climbing government and private buildings and holding sit-ins and rallies around them

Punjab News: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ

 

Punjab News: ਮੁਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ  ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।                                   

ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ  ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement