
CM Bhagwant Mann News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਡੇਰਾ ਬਾਬਾ ਨਾਨਕ ਫੇਰੀ ਹੋਈ ਰੱਦ
CM Bhagwant Mann News : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਨਿਚਰਵਾਰ ਨੂੰ ਬਦੀ ’ਤੇ ਨੇਕੀ ਦੇ ਪ੍ਰਤੀਕ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਕੇ ਸ਼ੁਕਰਵਾਰ ਨੂੰ ਪ੍ਰਬੰਧ ਕਰਦਾ ਰਿਹਾ ਉੱਥੇ ਦੇਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਡੇਰਾ ਬਾਬਾ ਨਾਨਕ ਫੇਰੀ ਰੱਦ ਹੋ ਗਈ।
ਨਵੇਂ ਪ੍ਰੋਗਰਾਮ ਅਨੁਸਾਰ ਹੁਣ ਮੁੱਖ ਮੰਤਰੀ ਦੁਸਹਿਰੇ ਮੌਕੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਅੰਮ੍ਰਿਤਸਰ ’ਚ ਉਹ ਸ਼੍ਰੀ ਦੁਰਗਿਆਣਾ ਤੀਰਥ ਦੁਸਹਿਰਾ ਗਰਾਊਂਡ ਵਿਖੇ ਰਾਵਣ ਦਹਿਨ ਪ੍ਰੋਗਰਾਮ ’ਚ ਹਿੱਸਾ ਲੈਣਗੇ।
ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਸਬ ਡਿਵੀਜ਼ਨ ਦੇ ਐਸਡੀਐਮ ਰਾਜਪਾਲ ਸਿੰਘ ਸੇਖੋਂ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਮੌਕੇ ਪਹੁੰਚਣ ਨੂੰ ਲੈ ਕੇ ਸ਼ੁਕਰਵਾਰ ਸਾਰਾ ਦਿਨ ਡਿਪਟੀ ਕਮਿਸ਼ਨਰ ਗੁਰਦਾਸਪੁਰ, ਐਸਐਸਪੀ ਬਟਾਲਾ, ਪ੍ਰਸ਼ਾਸਨ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਸਮੇਤ ‘ਆਪ’ ਵਲੰਟੀਅਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰੰਤੂ ਦੇਰ ਸ਼ਾਮ ਸੀ.ਐਮ. ਹਾਊਸ ਤੋਂ ਜਾਰੀ ਹੋਏ ਆਦੇਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਡੇਰਾ ਬਾਬਾ ਨਾਨਕ ਫੇਰੀ ਰੱਦ ਹੋ ਗਈ।
(For more news apart from CM Bhagwant Mann News in Punjabi, stay tuned to Rozana Spokesman)