
Tarn Taran News: ਜੀਜਾ ਤੇ ਸਾਲਾ ਦੋਨੋਂ ਪੱਟੀ ਮਠਿਆਈ ਬਣਾਉਣ ਵਾਲੇ ਡਿੱਬਿਆ ਦਾ ਕਰਦੇ ਸਨ ਕੰਮ, ਪੁਲਿਸ ਵਲੋਂ ਲਾਸ਼ ਦਾ ਲਗਾਇਆ ਜਾ ਰਿਹਾ ਪਤਾ
Tarn Taran News : ਪੰਜਾਬ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਤਰਨ ਤਾਰਨ ਦੇ ਪੱਟੀ ਸ਼ਹਿਰ ਵਿਖੇ ਜੀਜੇ ਵੱਲੋਂ ਆਪਣੇ ਸਾਲੇ ਨੂੰ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਪੰਜਾਬ ਸਿੰਘ ਅਤੇ ਮ੍ਰਿਤਕ ਦਾ ਜੀਜਾ ਗੁਰਪ੍ਰਤਾਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੱਟੀ ਮਠਿਆਈ ਬਣਾਉਣ ਵਾਲੇ ਡਿੱਬੇ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਜੀਜਾ ਗੁਰਪ੍ਰਤਾਪ ਸਿੰਘ ਵੱਲੋਂ ਸਾਲੇ ਗੁਰਪ੍ਰੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਕੇ ਲਾਸ਼ ਨੂੰ ਦਬਾਇਆ ਗਿਆ ਹੈ।
ਫਿਲਹਾਲ ਇਸ ਬਾਰੇ ਪਤਾ ਨਹੀਂ ਚੱਲ ਸਕਿਆ ਕਿ ਕਤਲ ਕਿਉਂ ਕੀਤਾ ਗਿਆ ਹੈ। ਪੁਲਿਸ ਵੱਲੋਂ ਗੁਰਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਿੱਥੇ ਦੱਬਿਆ ਗਿਆ ਹੈ ਉਸ ਦਾ ਪਤਾ ਲਗਾਇਆ ਜਾ ਰਿਹਾ ਹੈ।
(For more news apart from Having relationship, brother-in-law took off brother-in-law near death News in Punjabi, stay tuned to Rozana Spokesman)