Amritsar News : ‘ਪੰਜਾਬ 95’ ਫ਼ਿਲਮ ’ਤੇ ਖਾਲੜਾ ਤੇ ਗਰੇਵਾਲ ਦੀ ਚਿੱਠੀ ਤੋਂ ਬਾਅਦ ਜਥੇਦਾਰ ਦਾ ਐਕਸ਼ਨ

By : BALJINDERK

Published : Oct 11, 2024, 8:11 pm IST
Updated : Oct 11, 2024, 8:11 pm IST
SHARE ARTICLE
 ਗਿਆਨੀ ਰਘਬੀਰ ਸਿੰਘ
ਗਿਆਨੀ ਰਘਬੀਰ ਸਿੰਘ

Amritsar News : ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਦਿੱਤਾ ਆਦੇਸ਼

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਪੱਤਰਾਂ ਵਿੱਚ ਸ਼ੰਕਾ ਜਤਾਈ ਗਈ ਹੈ ਕਿ 1984 ਤੋਂ 1995 ਤੱਕ ਚੱਲੇ ਸਿੱਖ ਸੰਘਰਸ਼ ਵੇਲੇ ਹੋਏ ਸਰਕਾਰੀ ਜਬਰ ਅਤੇ ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੁਆਰਾ ਨੰਗੇ ਕੀਤੇ ਸੱਚ ਨੂੰ ਲੁਕਾਉਣ ਲਈ ਭਾਰਤੀ ਫਿਲਮ ਸੈਂਸਰ ਬੋਰਡ ਵਲੋਂ 120 ਦੇ ਲਗਪਗ ਕੱਟ ਲਗਾ ਕੇ ਭਾਰਤੀ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪ੍ਰਮਾਣਿਤ ਕੀਤੇ ਤੱਥਾਂ ਅਤੇ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਬਦਲਣ ਦੇ ਯਤਨ ਕੀਤੇ ਗਏ ਹਨ।

ਜਥੇਦਾਰ ਸਾਹਿਬ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਵੱਲੋਂ ਜਿਸ ਅਸਲੀ ਰੂਪ ਵਿੱਚ ਭਾਈ ਖਾਲੜਾ ਦੇ ਜੀਵਨ ’ਤੇ ਫ਼ਿਲਮ ਬਣਾਉਣ ਦੀ ਫ਼ਿਲਮ ਨਿਰਮਾਤਾਵਾਂ ਨੂੰ ਸਹਿਮਤੀ ਦਿੱਤੀ ਗਈ ਸੀ, ਸੈਂਸਰ ਬੋਰਡ ਵਲੋਂ ਲਗਾਏ ਕੱਟਾਂ ਤੋਂ ਬਾਅਦ ਫ਼ਿਲਮ ਦਾ ਰੂਪ ਉਸ ਤੋਂ ਬਿਲਕੁਲ ਬਦਲ ਗਿਆ ਹੈ, ਜਿਸ ਬਾਰੇ ਵੀ ਖਾਲੜਾ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜੀ ਦਰਖ਼ਾਸਤ ਵਿੱਚ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਇਤਿਹਾਸਕ ਪੱਖ ’ਤੇ ਬਣਨ ਵਾਲੀ ਫਿਲਮ ਵਿੱਚੋਂ ਅਦਾਲਤਾਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਮੀਡੀਆ ਦੁਆਰਾ ਪ੍ਰਮਾਣਿਤ ਕੀਤੇ ਇਤਿਹਾਸਕ ਤੱਥਾਂ ਨੂੰ ਬਦਲਣਾ ਮੌਲਿਕਤਾ ਦੇ ਅਧਿਕਾਰ ਅਤੇ ਜਮਹੂਰੀਅਤ ਦਾ ਘਾਣ ਕਰਨ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਦੇ ਸ਼ਹੀਦ ਅਤੇ ਮਨੁੱਖੀ ਅਧਿਕਾਰਾਂ ਦੇ ਨਾਇਕ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਪੱਤਰ ਭੇਜ ਕੇ ਆਦੇਸ਼ ਕੀਤਾ ਹੈ ਕਿ ਖਾਲੜਾ ਪਰਿਵਾਰ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਜਤਾਏ ਜਾ ਰਹੇ ਸ਼ੰਕਿਆਂ ਦੀ ਰੌਸ਼ਨੀ ਵਿੱਚ ਸ਼ਹੀਦ ਭਾਈ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਸਾਰੇ ਪੱਖਾਂ ਤੋਂ ਘੋਖਣ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ ਬਣਾਇਆ ਜਾਵੇ ਅਤੇ ਫਿਲਮ ਨੂੰ ਅਸਲ ਰੂਪ ਵਿਚ ਰਿਲੀਜ਼ ਕਰਵਾਉਣ ਲਈ ਢੁੱਕਵੇਂ ਯਤਨ ਕੀਤੇ ਜਾਣ।

(For more news apart from Jathedar's action after Khalra and Grewal's letter on the film 'Punjab 95' News in punjabi  News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement