Ludhiana News: ਚੋਰਾਂ ਨੇ ਜੱਜ ਦੇ ਘਰ ਨੂੰ ਬਣਾਇਆ ਨਿਸ਼ਾਨਾ, ਆਈਫੋਨ, LED ਤੇ ਗਹਿਣੇ ਲੈ ਕੇ ਫਰਾਰ
Published : Oct 11, 2024, 5:25 pm IST
Updated : Oct 11, 2024, 5:28 pm IST
SHARE ARTICLE
 Judge's house Robbery Ludhiana News
Judge's house Robbery Ludhiana News

Ludhiana News: ਪੁਲਿਸ ਨੇ ਮਾਮਲਾ ਕੀਤਾ ਦਰਜ

 Judge's house Robbery Ludhiana News: ਹੁਣ ਚੋਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਉਨ੍ਹਾਂ ਨੇ ਜੱਜ ਦੇ ਘਰ ਹੀ ਚੋਰੀ ਨੂੰ ਅੰਜਾਮ ਦਿੱਤਾ। ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਮਹਿਲਾ ਜੱਜ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ। ਦੱਸ ਦਈਏ ਕਿ ਮਹਿਲਾ ਜੱਜ ਛੁੱਟੀ 'ਤੇ ਸੀ ਅਤੇ ਉਹ ਆਪਣੇ ਬਾਹਰ ਗਈ ਹੋਈ ਸੀ ਉਦੋਂ ਹੀ ਚੋਰਾਂ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਆਈਫੋਨ ਅਤੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ। 

10 ਤਰੀਕ ਨੂੰ ਜਦੋਂ ਮਹਿਲਾ ਜੱਜ ਆਪਣੇ ਘਰ ਪਹੁੰਚੀ ਤਾਂ ਉਸ ਦੇ ਘਰ ਦੇ ਦਰਵਾਜ਼ੇ ਟੁੱਟੇ ਹੋਏ ਸਨ ਅਤੇ ਅੰਦਰੋਂ ਕਈ ਸਾਮਾਨ ਗਾਇਬ ਸੀ। ਜਿਸ ਤੋਂ ਬਾਅਦ ਸਬੰਧਿਤ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।

ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਏਸੀਪੀ ਆਕਰਸ਼ੀ ਜੈਨ ਨੇ ਕਿਹਾ ਕਿ ਬੀਤੇ ਦਿਨੀਂ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮੈਡਮ ਜੱਜ ਦੇ ਘਰ ਵਿੱਚ ਚੋਰੀ ਹੋਈ ਹੈ ਜਿਸ ਤੋਂ ਬਾਅਦ ਮੌਕੇ ਉੱਤੇ ਜਾ ਕੇ ਪਤਾ ਚੱਲਿਆ ਕਿ ਉਨ੍ਹਾਂ ਦੇ ਮੋਬਾਈਲ ਫੋਨ ਐਲਈਡੀ ਅਤੇ ਗਹਿਣੇ ਘਰ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਇਸ ਮਾਮਲੇ ਵਿੱਚ ਹੋਰ ਅੱਪਡੇਟ ਸਾਹਮਣੇ ਆਵੇਗੀ, ਮੀਡੀਆ ਨੂੰ ਸਾਂਝੀ ਕੀਤੀ ਹੈ।

ਆਕਰਸ਼ੀ ਜੈਨ ਨੇ ਕਿਹਾ ਕਿ ਇਸ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਸੰਬੰਧੀ ਜਾਂਚ ਜਾਰੀ ਹੈ। ਬੀਐਨਐਸ 305 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement