Punjab News: ਪੰਜਾਬ ਦੇ ਗੁਰਦੁਆਰਿਆਂ 'ਚ ਦਿੱਤੇ ਜਾ ਰਹੇ ਹਨ ਹੋਕੇ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਹੋਵੇਗੀ ਕਾਰਵਾਈ
Published : Oct 11, 2024, 10:21 am IST
Updated : Oct 11, 2024, 10:21 am IST
SHARE ARTICLE
People to deposit weapons in Punjab News
People to deposit weapons in Punjab News

Punjab News: ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ

People to deposit weapons in Punjab News  : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ ਅਤੇ ਲੰਬੇ ਸਮੇਂ ਤੋਂ ਬੰਦੂਕ ਰੱਖਣ ਵਾਲਿਆਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਦੇ ਬਾਵਜੂਦ ਕਈ ਬੰਦੂਕ ਮਾਲਕਾਂ ਨੇ ਆਪਣੇ ਹਥਿਆਰ ਜਮ੍ਹਾਂ ਨਹੀਂ ਕਰਵਾਏ।

ਜਲੰਧਰ ਦੇ ਥਾਣਾ ਮਕਸੂਦਾਂ ਦੇ ਐਸ.ਐਚ.ਓ. ਬਿਕਰਮ ਸਿੰਘ ਨੇ ਹਦਾਇਤਾਂ ਨੂੰ ਅੱਗੇ ਤੋਰਦਿਆਂ ਗੰਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਹਥਿਆਰ ਅੱਜ ਹੀ ਜਮ੍ਹਾ ਕਰਵਾ ਲੈਣ ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਦੱਸਿਆ ਕਿ ਹਥਿਆਰ ਰੱਖਣ ਵਾਲੇ ਵਿਅਕਤੀਆਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਥਿਆਰ ਜਮ੍ਹਾਂ ਕਰਵਾਉਣ ਲਈ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ ਹਨ। ਐਸ.ਐਚ.ਓ ਬਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ।

ਲਾਂਬੜਾ ਥਾਣੇ ਦੇ ਐਸ.ਐਚ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਗੁਰਦੁਆਰਿਆਂ ਵਿੱਚ ਲਗਾਏ ਗਏ ਸਪੀਕਰਾਂ ਅਤੇ ਪੁਲਿਸ ਦੀਆਂ ਗੱਡੀਆਂ ਰਾਹੀਂ ਲੋਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਖੇਤਰ ਵਿੱਚ ਕੁੱਲ 409 ਅਸਲਾ ਧਾਰਕ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ਼ 80 ਅਸਲਾ ਧਾਰਕ ਹੀ ਹਥਿਆਰ ਜਮ੍ਹਾਂ ਕਰਵਾਉਣ ਲਈ ਬਾਕੀ ਹਨ। ਉਨ੍ਹਾਂ ਕਿਹਾ ਕਿ ਗੰਨ ਮਾਲਕ ਜਲਦੀ ਤੋਂ ਜਲਦੀ ਅਸਲਾ ਜਮ੍ਹਾਂ ਕਰਵਾਉਣ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement