Farikot News : ਪਿੰਡ ਹਰੀ ਨੌਂ ਦੇ ਸਿੱਖ ਆਗੂ ਦੇ ਕ਼ਤਲ ਮਾਮਲੇ ’ਚ ਪੁਲਿਸ ਨੇ ਜਾਰੀ ਕੀਤੀਆਂ ਸ਼ੱਕੀਆਂ ਦੀਆਂ ਤਸਵੀਰਾਂ

By : BALJINDERK

Published : Oct 11, 2024, 3:14 pm IST
Updated : Oct 11, 2024, 3:14 pm IST
SHARE ARTICLE
ਸੀਸੀਟੀਵੀ ਕੈਮਰੇ ’ਚ ਕੈਦ ਹੋਏ ਮੋਟਰਸਾਈਕਲ ਸਵਾਰ
ਸੀਸੀਟੀਵੀ ਕੈਮਰੇ ’ਚ ਕੈਦ ਹੋਏ ਮੋਟਰਸਾਈਕਲ ਸਵਾਰ

Farikot News : ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਸੀ ਕ਼ਤਲ, DIG ਫਰੀਦਕੋਟ ਵੱਲੋਂ ਕ਼ਤਲ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ SIT

Farikot News : ਬੀਤੇ ਕੱਲ੍ਹ ਫਰੀਦਕੋਟ ਦੇ ਪਿੰਡ ਹਰੀ ਨੋਂ ਵਿਖੇ ਦੀਪ ਸਿੱਧੂ ਦੀ ਜਥੇਬੰਦੀ ਵਾਰਿਸ ਪੰਜਾਬ ਨਾਲ ਜੁੜੇ ਇੱਕ ਸਿੱਖ ਆਗੂ ਗੁਰਪ੍ਰੀਤ ਸਿੰਘ ਦਾ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰਕੇ ਕ਼ਤਲ ਕਰ ਦਿੱਤਾ ਗਿਆ ਸੀ। ਜਿਸ ਦੇ ਰੋਸ ਵੱਜੋਂ ਸਿੱਖ ਜਥੇਬੰਦੀਆਂ ਵੱਲੋਂ ਕਾਤਲਾਂ ਦੀ ਤਲਾਸ਼ ਕਰਨ ਤੱਕ ਉਸਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ।

ਦੂਜੇ ਪਾਸੇ ਇਸ ਮਾਮਲੇ ਨੂੰ ਪੁਲਿਸ ਵੱਲੋਂ ਵੀ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਆਰੰਭ ਕੀਤੀ ਗਈ। ਜਿਸ ਦੌਰਾਨ ਮੌਕਾ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ। ਇਸੇ ਦੌਰਾਨ ਪੁਲਿਸ ਵੱਲੋਂ ਕੁੱਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।  ਜੇਕਰ ਇਨ੍ਹਾਂ ਸ਼ੱਕੀ ਵਿਅਕਤੀਆ ਬਾਰੇ ਕਿਸੇ ਨੂੰ ਵੀ ਕੋਈ ਜਾਣਕਾਰੀ ਮਿਲੇ ਤਾਂ ਪੁਲਿਸ ਨੂੰ ਤੁਰੰਤ ਦੱਸੀ ਜਾਵੇ। ਜਾਣਕਾਰੀ ਦੱਸਣ ਵਾਲੇ ਦਾ ਨਾਂ ਗੁਪਤਾ ਰੱਖਿਆ ਜਾਵੇਗਾ। 

ਦੂਜੇ ਪਾਸੇ ਗੱਲ ਕਰੀਏ ਤਾਂ ਜਥੇਬੰਦੀਆਂ ਦੇ ਦਬਾਅ ਤੋਂ ਬਾਅਦ ਡੀਆਈਜੀ ਅਸ਼ਵਨੀ ਕਪੂਰ ਵੱਲੋਂ ਐਸਐਸਪੀ ਫਰੀਦਕੋਟ ਦੀ ਨਿਗਰਾਨੀ ਹੇਠ ਇੱਕ SIT ਗਠਿਤ ਕੀਤੀ ਗਈ । ਜਿਸ ਨੂੰ ਐਸਪੀ ਜਸਮੀਤ ਸਿੰਘ ਲੀਡ ਕਰਨਗੇ ਅਤੇ ਤਿੰਨ ਡੀਐਸਪੀ ਇਸ SIT ਦਾ ਹਿੱਸਾ ਹੋਣਗੇ ਜੋ ਇਸ ਕ਼ਤਲ ਮਾਮਲੇ ਦੀ ਜਾਂਚ ਕਰਨਗੇ।

(For more news apart from police released pictures of suspects in case of murder of Sikh leader of village Hari Naun News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement