Phagwara News: ਵਿਜੀਲੈਂਸ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ SHO ਅਤੇ ਉਸ ਦਾ ਸਾਥੀ ਕਾਬੂ
Published : Oct 11, 2024, 3:42 pm IST
Updated : Oct 11, 2024, 3:49 pm IST
SHARE ARTICLE
SHO and his partner caught by Vigilance while taking a bribe of 50 thousand Phagwara News
SHO and his partner caught by Vigilance while taking a bribe of 50 thousand Phagwara News

Phagwara News: SHO ਜਤਿੰਦਰ ਕੁਮਾਰ ਅਤੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਜ਼ਿਲ੍ਹਾ ਮੋਗਾ ਵਜੋਂ ਹੋਈ ਪਹਿਚਾਣ

SHO and his partner caught by Vigilance while taking a bribe of 50 thousand Phagwara News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਜੀਜਾ ਅੰਸ਼ ਸ਼ਰਮਾ ਨੂੰ ਮਾਰਚ ਮਹੀਨੇ ਫਗਵਾੜਾ ਵਿਖੇ ਉਸ ਵੇਲੇ ਹਿਰਾਸਤ ਵਿੱਚ ਲਿਆ ਸੀ ਜਦੋਂ ਇਕ ਹੋਟਲ ਵਿੱਚ ਖਾਣਾ ਖਾ ਰਹੇ ਸਨ।

ਇਸ ਤੋਂ ਬਾਅਦ ਉਸ ਦੇ ਲੜਕੇ ਦੇ ਖਿਲਾਫ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਮਾਮਲੇ 'ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਹੇਠ ਇਹ ਰਿਸ਼ਵਤ ਦੇ ਦਿੱਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਇੰਸਪੈਕਟਰ ਜਤਿੰਦਰ ਕੁਮਾਰ ਨੇ ਬਾਅਦ ਵਿੱਚ ਕੇਸ ਵਿੱਚ ਸਬੂਤਾਂ ਵਿੱਚੋਂ ਹਰਸ਼ਦੀਪ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਕੱਢਣ ਬਦਲੇ 50,000 ਰੁਪਏ ਦੀ ਹੋਰ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕਰ ਦਿੱਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕਰਕੇ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਬਰਤਨਾਂ ਦੇ ਕੁੱਲ 35,000-40,000 ਰੁਪਏ ਦੇ ਬਿੱਲ ਅਦਾ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ ਉਸ ਦੇ ਪੁੱਤਰ ਦੇ ਹੱਕ ਵਿੱਚ ਅਦਾਲਤ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਅਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ। ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰਕੇ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement