ਖ਼ਬਰਾਂ |

ਤਾਜ਼ਾ |

ਦਿੱਲੀ ਦੇ ਗੁਰੂ ਘਰ ਵਿਚ ਪੁਲਿਸ ਦੇ ਦਾਖਲ ਹੋਣ 'ਤੇ ਵਿਵਾਦ, ਸੀਐਮ ਮਾਨ ਬੋਲੇ, 'ਪਵਿੱਤਰ ਅਸਥਾਨ ਦੀ ਮਰਿਆਦਾ ਨੂੰ ਠੇਸ ਪਹੁੰਚਾਈ'

By : GAGANDEEP

Published : Oct 11, 2026, 12:12 pm IST
Updated : Oct 11, 2026, 12:45 pm IST
SHARE ARTICLE
Delhi Bangla Sahib Gurudwara Controversy
Delhi Bangla Sahib Gurudwara Controversy

'ਸਿੱਖ ਭਾਈਚਾਰਾ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰੇਗਾ'

ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਸ਼ਰਨ ਲੈਣ ਅਤੇ ਬਾਅਦ ਵਿੱਚ ਉੱਥੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਹੈ ਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਗੁਰਦੁਆਰੇ ਦੀ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਅਤੇ ਸਿਰ ਨੰਗੇ ਰੱਖ ਕੇ ਪ੍ਰਵੇਸ਼ ਕੀਤਾ ਜੋ ਕਿ ਧਾਰਮਿਕ ਮਰਿਆਦਾ ਦੀ ਉਲੰਘਣਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਮੈਂ ਕੱਲ੍ਹ ਦਿੱਲੀ ਪੁਲਿਸ ਵੱਲੋਂ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੀ ਸਖ਼ਤ ਨਿੰਦਾ ਕਰਦਾ ਹਾਂ।  ਇਤਿਹਾਸ ਗਵਾਹ ਹੈ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ। ਜੇ ਕੱਲ੍ਹ ਪ੍ਰਦਰਸ਼ਨ ਕਰ ਰਹੇ ਇਸ ਦੇਸ਼ ਦੇ ਨੌਜਵਾਨ ਉਥੇ ਦਾਖਲ ਹੋ ਗਏ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਹਨਾਂ ਨੂੰ ਸ਼ਰਨ ਦੇਣ। 

ਤਾਲਿਬਾਨੀ ਰਵੱਈਏ ਵਾਲੀ ਬੀਜੇਪੀ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ 'ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਈ ਤੇ ਉਹਨਾਂ ਵੱਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਰੋਲਿਆ ਗਿਆ। ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।

 ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਕਿ ਪੁਲਿਸ ਮੁਲਾਜ਼ਮ ਪਵਿੱਤਰ ਅਸਥਾਨ ਦੇ ਅੰਦਰੂਨੀ ਹਿੱਸੇ ਵਿੱਚ ਦਾਖਲ ਨਹੀਂ ਹੋਏ ਸਨ ਸਗੋਂ ਉਹ ਉਸ ਆਮ ਰਸਤੇ 'ਰਾਹੀਂ ਗਏ ਜਿਸ ਦੀ ਵਰਤੋਂ ਸਾਰੇ ਸ਼ਰਧਾਲੂ ਜੁੱਤੀਆਂ ਉਤਾਰਨ ਵਾਲੀ ਥਾਂ ਤੱਕ ਪਹੁੰਚਣ ਲਈ ਕਰਦੇ ਹਨ। ਇਸ ਵੀਡੀਓ ਨੂੰ ਬਦਨੀਤੀ ਨਾਲ ਬਣਾਈ ਗਈ ਦੱਸਦਿਆਂ ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement