
ਯੂਨੀਵਰਸਿਟੀਆਂ ਵਿਚ ਸਥਾਪਤ ਹੋਣ ਵਾਲੀਆਂ ਚੇਅਰਾਂ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੇ ਖੋਜ ਹੋ ਸਕੇਗੀ
ਜਲੰਧਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਈਰਾਨ ਸਮੇਤ 11 ਯੂਨੀਵਰਸਿਟੀਆਂ ਵਿਚ ਪਹਿਲੇ ਸਿੱਖ ਗੁਰੂ ਦੇ ਨਾਮ ਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਅੱਜ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਆਯੋਜਿਤ ਸਮਾਰੋਹ ਵਿਚ 11 ਯੂਨੀਵਰਸਿਟੀਆਂ ਦੀ ਹਾਜ਼ਰੀ ਵਿਚ ਮਹੱਤਵਪੂਰਨ ਐਲਾਨ ਕੀਤਾ ਹੈ। ਇਹਨਾਂ 11 ਯੂਨੀਵਰਸਿਟੀਆਂ ਵਿਚੋਂ 7 ਪੰਜਾਬ ਵਿਚ ਹਨ ਤੇ 3 ਦੇਸ਼ ਦੇ ਹੋਰ ਹਿੱਸਿਆਂ ਵਿਚ ਹਨ।
Photo ਯੂਨੀਵਰਸਿਟੀਆਂ ਵਿਚ ਸਥਾਪਤ ਹੋਣ ਵਾਲੀਆਂ ਚੇਅਰਾਂ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੇ ਖੋਜ ਹੋ ਸਕੇਗੀ। ਇਸ ਮੌਕੇ ਵਿਸ਼ਵ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਨ ਵਾਲੇ 400 ਪੰਜਾਬੀ ਵਿਦਵਾਨਾਂ ਨੂੰ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ।
Photoਕੈਪਟਨ ਨੇ ਅਪ੍ਰਵਾਸੀ ਪੰਜਾਬੀਆਂ ਨੂੰ ਕਿਹਾ ਕਿ ਉਹ ਅਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਤੇ ਪੰਜਾਬ ਸਰਕਾਰ ਤੇ ਸੂਬੇ ਨੂੰ ਆਰਥਿਕ ਤੌਰ ਤੇ ਦੁਬਾਰਾ ਜੀਵਤ ਕਰਨ ਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਵਿਚ ਸਹਿਯੋਗ ਦੇਣ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਜ਼ਰੂਰ ਹੈ।
Photo ਉਹਨਾਂ ਪੰਜਾਬ ਆ ਰਹੇ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਬਾਣੀ ਦਾ ਪ੍ਰਸਾਰ ਅਪਣੇ ਬੱਚਿਆਂ ਵਿਚ ਕਰਨ ਭਾਵੇਂ ਉਹ ਵਿਸ਼ਵ ਦੇ ਕਿੱਸੇ ਵੀ ਕੋਨੇ ਵਿਚ ਕਿਉਂ ਨਾ ਰਹਿੰਦੇ ਹੋਣ। ਪੰਜਾਬ ਨੂੰ ਦੁਬਾਰਾ ਨਿਰਮਾਣ ਦੇ ਰਾਹ ਤੇ ਲਿਆਉਣ ਦੀ ਅਪੀਲ ਕਰਦੇ ਹੋਏ ਉਹਨਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਹੀ ਪੰਜਾਬ ਨੂੰ ਕਾਫੀ ਤ੍ਰਾਸਦੀਆਂ ਦਾ ਸਾਹਮਣਾ ਕਰਨਾ ਪਿਆ ਹੈ। ਪਾਣੀ ਦੀ ਸਮੱਸਿਆ ਤੇ ਉਹਨਾਂ ਕਿਹਾ ਕਿ ਪੰਜਾਬ ਅਗਲੇ 25 ਸਾਲਾਂ ਵਿਚ ਮਾਰੂਥਲ ਬਣ ਜਾਵੇਗਾ।
Photoਇਸ ਨੂੰ ਨਿਯੰਤਰਿਤ ਕਰਨ ਲਈ ਸਾਰਿਆਂ ਨੂੰ ਹੁਣੇ ਤੋਂ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਨੂੰ ਸਾਫ਼-ਸੂਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਦੀ ਵੀ ਗੱਲ ਕਹੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਪ੍ਰਸਾਰ ਨਾਲ ਸਬੰਧਤ ਉਹਨਾਂ ਦੀ ਸਰਕਾਰ ਨੇ ਪਿਛਲੇ ਦਿਨਾਂ ਵਿਚ 72 ਪ੍ਰੋਗਰਾਮ ਕੀਤੇ ਹਨ।
ਉਹਨਾਂ ਨੂੰ ਵੀ ਕੱਲ੍ਹ ਸ਼੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਅਤੇ ਉਹਨਾਂ ਦਾ ਪਰਵਾਰ ਦੁਬਾਰਾ ਦਰਸ਼ਨਾਂ ਲਈ ਜਾਣਾ ਚਾਹੇਗਾ। ਉਹਨਾਂ ਨੇ ਇਸ ਮੌਕੇ ਤੇ ਦਲਬੀਰ ਸਿੰਘ ਪੰਨੂੰ ਵੱਲੋਂ ਲਿਖੀ ਗਈ ਦਿ ਸਿੱਖ ਹੈਰੀਟੇਜ ਬਿਓਂਡ ਬਾਰਡਰਸ ਨਾਂ ਦੀ ਕਿਤਾਬ ਦਾ ਵਿਚਾਰ ਵਟਾਂਦਰਾ ਕੀਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।