
ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸੀ,
ਕਰਤਾਰਪੁਰ ਸਾਹਿਬ: ਪਿਛਲੇ 72 ਸਾਲਾਂ ਤੋਂ ਭਾਰਤੀ ਸਿੱਖ ਸੰਗਤ ਦੀ ਅਰਦਾਸ ਕਰਤਾਰਪੁਰ ਸਾਹਿਬ ਦੇ ਮਾਮਲੇ ’ਤੇ ਸੁਣੀ ਗਈ ਹੈ। ਪਿਛਲੇ 7 ਦਹਾਕਿਆਂ ਤੋਂ ਵੀ ਵੱਧ ਸਮਾਂ ਪੰਜਾਬ ਦੇ ਸਿੱਖ ਦੂਰੋਂ ਹੀ ਹੱਥ ਜੋੜ ਕੇ ਅਰਦਾਸ ਕਰਦੇ ਰਹੇ ਹਨ। ਦਸ ਦੀਏ ਕਿ ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਨੇ 11 ਨਵੰਬਰ ਮਤਲਬ ਕਿ ਅੱਜ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਦਫ਼ਤਰ, ਇੰਸਟੀਚਿਊਟ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।
Holidayਕਰਤਾਰਪੁਰ ਲਾਂਘੇ ਦੇ ਸਮਾਗਮ ਦੌਰਾਨ ਭਾਵੇਂ ਕਿ ਬਹੁਤ ਸਾਰੇ ਸਿਆਸਤਦਾਨ ਮੋਜੂਦ ਸਨ, ਪਰ ਇਸ ਮੌਕੇ ‘ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਾਤਾਨ ‘ਚ ਵੱਖਰੀ ਹੀ ਬੱਲੇ ਬੱਲੇ ਹੋਈ। ਦਰਅਸਲ ਭਾਰਤ ਸਰਕਾਰ ਵੱਲੋਂ ਭਾਵੇਂ ਕਿ ਨਵਜੋਤ ਸਿੱਧੂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕ੍ਰੈਡਿਟ ਨਹੀਂ ਦਿੱਤਾ ਗਿਆ ਪਰ ਪਾਕਿਸਤਾਨ ਦੇ ਪੀਐੱਮ ਇਮਰਾਨ ਖ਼ਾਨ ਵੱਲੋਂ ਨਵਜੋਤ ਸਿੱਧੂ ਨੂੰ ਲਾਂਘੇ ਦਾ ਕ੍ਰੈਡਿਟ ਜ਼ਰੂਰ ਦਿੱਤਾ ਗਿਆ ਹੈ।
Kartarpur Sahibਇੰਨਾਂ ਹੀ ਨਹੀਂ ਪਾਕਿਸਤਾਨ ਤੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਬਲਕਿ ਨਵਜੋਤ ਸਿੱਧੂ ਨੂੰ ਖ਼ਾਸ ਮਹਿਮਾਨ ਦੇ ਤੌਰ ‘ਤੇ ਸਮਾਗਮ ਦੌਰਾਨ ਸੰਬੋਧਨ ਕਰਨ ਦਾ ਮੌਕਾ ਦਿੱਤਾ ਗਿਆ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸੀ,
ਪਾਕਿਸਤਾਨ ‘ਚ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਗਮ ‘ਚ ਗਿਆਨੀ ਹਰਪ੍ਰੀਤ ਸਿੰਘ ਦੀ ਬਜਾਏ ਨਵਜੋਤ ਸਿੱਧੂ ਨੂੰ ਪਹਿਲ ਦੇ ਕੇ ਇਮਰਾਨ ਖ਼ਾਨ ਵੱਲੋਂ ਆਪਣੀ ਦੋਸਤੀ ਨੂੰ ਨਿਭਾਇਆ ਗਿਆ। ਦੇਈਏ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਦਕਿ ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।