ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ 'ਚ ਕੀਤਾ ਵਿਸਥਾਰ
Published : Nov 11, 2020, 1:28 am IST
Updated : Nov 11, 2020, 1:28 am IST
SHARE ARTICLE
image
image

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ 'ਚ ਕੀਤਾ ਵਿਸਥਾਰ

88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿਤੇ ਨਿਯੁਕਤੀ ਪੱਤਰ

ਲੁਧਿਆਣਾ, 10 ਨਵੰਬਰ  (ਅਮਰਜੀਤ ਸਿੰਘ ਕਲਸੀ) : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ।
ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਬਾਰੇ ਬੋਲਦਿਆਂ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ,  ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ 'ਤੇ ਕਾਰਜ ਕਰੇਗਾ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement