ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Nov 11, 2020, 3:13 pm IST
Updated : Nov 11, 2020, 3:13 pm IST
SHARE ARTICLE
 Aruna Chaudhary
Aruna Chaudhary

ਕਿਹਾ, ਤਰੱਕੀ ਹਾਸਲ 282 ਅਤੇ 80 ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੋਸ਼ਕ ਖ਼ੁਰਾਕ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ .....

ਚੰਡੀਗੜ੍ਹ: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।

photo Aruna Chaudhary 

ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ।

photo Aruna Chaudhary hands over appointment letters to 362 Anganwadi Supervisors

ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ। ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ਉਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਹਾਲ ਹੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ 'ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ

 

 

photo Aruna Chaudhary 

ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ​​ਹੋਵੇਗਾ।

photo Aruna Chaudhary hands over appointment letters to 362 Anganwadi Supervisors

ਸ੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ।

 Aruna Chaudhary hands over appointment letters to 362 Anganwadi SupervisorsAruna Chaudhary hands over appointment letters to 362 Anganwadi Supervisors

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement