ਕੇਂਦਰ ਸਰਕਾਰ ਗੱਲਬਾਤ ਲਈ ਤਿਆਰ, 29 ਕਿਸਾਨ ਜਥੇਬੰਦੀਆਂ ਨੂੰ ਭੇਜਿਆ ਸੱਦਾ
Published : Nov 11, 2020, 11:24 am IST
Updated : Nov 11, 2020, 11:27 am IST
SHARE ARTICLE
Farmers Meeting With Central Government
Farmers Meeting With Central Government

13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਰੇਲ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਵਿਗਿਆਨ ਭਵਨ ’ਚ ਮੀਟਿੰਗ

ਚੰਡੀਗੜ੍ਹ - ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਪੱਤਰ ਭੇਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਢਕੌਂਦਾ ਦੇ ਸੂਬਾ ਸਕੱਤਰ ਨੇ ਕੀਤਾ ਹੈ। ਖੇਤੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਰੇਲ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਵਿਗਿਆਨ ਭਵਨ ’ਚ ਮੀਟਿੰਗ ਰੱਖੀ ਗਈ ਹੈ। ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਮੂਲੀਅਤ ਤੇ ਰਣਨੀਤੀ ਸਬੰਧੀ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਰੱਖੀ ਹੈ। 

Narendra Singh TomarNarendra Singh Tomar

ਪੰਜਾਬ ਨਾਲ ਸਬੰਧਤ 29 ਕਿਸਾਨ ਜਥੇਬੰਦੀਆਂ ਸਣੇ ਉਨ੍ਹਾਂ ਦੇ ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਭਾਵੇਂ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਹੁਣ 'ਖੁੱਲ੍ਹੇ ਮਾਹੌਲ' ਵਿਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੋਈ ਹੈ ਜਿਸ ਤਹਿਤ ਇਹ ਲਿਖਤੀ ਸੱਦਾ ਪੱਤਰ ਵੀ ਭੇਜਿਆ ਜਾ ਚੁੱਕਾ ਹੈ ਪਰ ਇਸ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਨਾਲ ਹਮਦਰਦੀ ਰੱਖਣ ਵਾਲੀਆਂ ਧਿਰਾਂ ਚਾਲਬਾਜ਼ ਕੇਂਦਰ ਤੋਂ ਚੁਕੰਨੇ ਰਹਿਣ ਦੇ ਮਸ਼ਵਰੇ ਵੀ ਧੜਾਧੜ ਦੇ ਰਹੀਆਂ ਹਨ ਕਿਉਂਕਿ ਕਿਸਾਨ ਜਥੇਬੰਦੀਆਂ ਪਹਿਲੇ ਦਿਨ ਤੋਂ ਹੀ ਪਹਿਲਾਂ ਖੇਤੀ ਆਰਡੀਨੈਂਸ ਅਤੇ ਸਤੰਬਰ ਮਹੀਨੇ ਕਾਨੂੰਨ ਬਣ ਜਾਣ ਤੋਂ ਬਾਅਦ ਇਨ੍ਹਾਂ ਸਮੁੱਚੇ ਵਿਵਾਦਤ ਕਾਨੂੰਨਾਂ ਤੇ ਲੀਕ ਮਾਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ।

File photoFile photo

File photoFile photo

ਹੁਣ ਵੇਖਣਾ ਹੋਵੇਗਾ ਕਿ ਕੇਂਦਰ ਦੇ ਤਿੰਨ ਪ੍ਰਮੁੱਖ ਵਜ਼ੀਰ 13 ਨਵੰਬਰ ਨੂੰ  ਡੇਢ ਦਰਜਨ ਦੇ ਕਰੀਬ ਪ੍ਰਮੁੱਖ ਕਿਸਾਨ ਆਗੂਆਂ ਨਾਲ ਕਿਸ ਮਸੌਦੇ ਉੱਤੇ ਗੱਲਬਾਤ ਵਿੱਢਦੇ ਹਨ। ਇਹ ਵੀ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕੇਂਦਰ ਕਿਸਾਨਾਂ ਨੂੰ ਕਿਸੇ ਵਿਚ ਵਿਚਾਲੇ ਸਮਝੌਤੇ ਉਤੇ ਇਕ ਰਾਏ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਵੇਗਾ। ਇਸ ਸਬੰਧ ਵਿਚ ਕਿਸਾਨ ਆਗੂਆਂ ਨੂੰ ਖੇਤੀ ਆਰਥਕ ਤੇ ਸੰਵਿਧਾਨਕ ਮਾਹਰਾਂ ਨਾਲ ਨਿੱਠ ਕੇ ਵਿਚਾਰ ਵਟਾਂਦਰਾ ਕਰ  ਬੈਠਕ ਲਈ ਜਾਣ ਦਾ ਮਸ਼ਵਰਾ ਮੁੱਖ ਤੌਰ ਉਤੇ ਦਿੱਤਾ ਜਾ ਰਿਹਾ ਹੈ। ਦਸਣਯੋਗ ਹੈ ਕਿ ਇਹ ਵਿਵਾਦਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਵਿਚ ਬਦਲਣ ਲਈ ਬਜ਼ਿੱਦ ਕੇਂਦਰ ਨੇ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਪੱਖ ਦੀ ਨਹੀਂ ਸੁਣੀ ਸੀ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement