ਭਗਵੰਤ ਮਾਨ ਦਾ ਸਵਾਲ, ਕੈਪਟਨ ਦੱਸਣ ਕਿਸਾਨੀ ਮਸਲੇ ਦੇ ਹੱਲ ਲਈ ਉਨ੍ਹਾਂ ਕਿਹੜੀ ਸਾਰਥਿਕ ਪਹਿਲ ਕੀਤੀ?
Published : Nov 11, 2020, 4:15 pm IST
Updated : Nov 11, 2020, 4:22 pm IST
SHARE ARTICLE
Bhagwant Mann
Bhagwant Mann

-ਡਰਾਮੇਬਾਜੀਆਂ ਨਾਲ ਨਹੀਂ ਸਰਨਾ, ਐਮ.ਐਸ.ਪੀ 'ਤੇ ਕਾਨੂੰਨੀ ਗਰੰਟੀ ਦੇਣ ਜਾ ਫਿਰ ਮੁੱਖ ਮੰਤਰੀ ਦੀ ਕੁਰਸੀ ਛੱਡਣ ਕੈਪਟਨ - 'ਆਪ'

 ਚੰਡੀਗੜ੍ਹ  - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਦੋਸ਼ ਲਗਾਏ ਹਨ। ਭਗਵੰਤ ਮਾਨ ਅਨੁਸਾਰ, '' ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ ਪੱਖੀ ਹੱਲ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਈ ਵੀ ਸਾਰਥਿਕ ਪਹਿਲ ਨਹੀਂ ਕੀਤੀ। ਸ਼ੁਰੂ ਤੋਂ ਹੀ ਦੋਗਲੀ ਨੀਤੀ ਅਤੇ ਡਰਾਮੇਬਾਜੀਆਂ 'ਤੇ ਜ਼ੋਰ ਰੱਖਿਆ। ਜਿਸ ਦਾ ਖ਼ਮਿਆਜ਼ਾ ਅੱਜ ਨਾ ਕੇਵਲ ਕਿਸਾਨ ਬਲਕਿ ਪੂਰਾ ਪੰਜਾਬ ਭੁਗਤ ਰਿਹਾ ਹੈ।

Captain Amarinder SinghCaptain Amarinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗੰਵਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਜੱਦੋ-ਜਹਿਦ ਨੂੰ ਤਮਾਸ਼ਬੀਨ ਬਣ ਕੇ ਦੇਖ ਰਹੇ ਅਮਰਿੰਦਰ ਸਿੰਘ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲੜਾਈ ਸਿਰਫ਼ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੈ, ਪੰਜਾਬ ਸਰਕਾਰ ਇਸ ਵਿਚ ਕੀ ਕਰ ਸਕਦੀ ਹੈ? ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਦੀ ਇਹ ਤਮਾਸ਼ਬੀਨ ਨੀਤੀ ਇੱਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ।

 India ready for initial trade deal with UK: GoyalPiyush Goyal

ਇਹੋ ਕਾਰਨ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਪੂਰੇ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਤਾਂ ਦੂਰ ਕੇਂਦਰੀ ਰੇਲ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਇੱਕ ਵੀ ਮੁਲਾਕਾਤ ਅਜੇ ਤੱਕ ਨਹੀਂ ਕੀਤੀ। ਇੱਥੋਂ ਤੱਕ ਕਿ ਇਹ ਕਾਲੇ ਬਿਲ ਸੰਸਦ 'ਚ ਪੇਸ਼ ਅਤੇ ਪਾਸ ਹੋਣ ਤੋਂ ਪਹਿਲਾਂ ਤੱਕ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਅਤੇ ਕਿਸਾਨ ਯੂਨੀਅਨਾਂ ਦੇ ਵਫ਼ਦ ਨੂੰ ਪ੍ਰਧਾਨ ਮੰਤਰੀ ਕੋਲ ਲੈ ਕੇ ਜਾਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ।

PM ModiPM Modi

ਭਗਵੰਤ ਮਾਨ ਨੇ ਦੋਸ਼ ਲਗਾਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਅਣਗਿਣਤ ਕਮਜ਼ੋਰੀਆਂ (ਭ੍ਰਿਸ਼ਟਾਚਾਰ, ਈਡੀ, ਵਿਦੇਸ਼ੀ ਬੈਂਕ ਖਾਤੇ, ਵਿਦੇਸ਼ੀ ਮਹਿਮਾਨ) ਕਰਕੇ ਪ੍ਰਧਾਨ ਮੰਤਰੀ ਮੋਦੀ ਲਈ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਅਜਿਹਾ ਕਰਨਾ ਨਾ ਕੇਵਲ ਕਿਸਾਨੀ ਸੰਘਰਸ਼ ਸਗੋਂ ਸਮੁੱਚੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਨ ਬਰਾਬਰ ਹੈ।

Captain Amrinder Singh Captain Amrinder Singh

ਭਗਵੰਤ ਮਾਨ ਨੇ ਕਿਹਾ ਕਿ ਬਿਹਤਰ ਹੁੰਦਾ ਅਮਰਿੰਦਰ ਸਿੰਘ ਕਿਸਾਨੀ ਮਸਲੇ ਦੇ ਪੱਕੇ ਹੱਲ (ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਾ ਅਧਿਕਾਰ) ਲਈ ਨਾ ਕੇਵਲ ਕੇਂਦਰ ਅਤੇ ਕਿਸਾਨਾਂ ਵਿਚਕਾਰ ਭਰੋਸੇਯੋਗ ਪੁਲ ਦਾ ਕੰਮ ਕਰਦੇ ਸਗੋਂ ਪੰਜਾਬ ਅਤੇ ਕਿਸਾਨਾਂ ਦੇ ਹਿਤਾਂ ਦੀ ਡਟ ਕੇ ਵਕਾਲਤ ਕਰਦੇ, ਪਰੰਤੂ ਅਮਰਿੰਦਰ ਸਿੰਘ ਹਰ ਕਦਮ 'ਤੇ ਫ਼ੇਲ੍ਹ ਹੋਏ ਹਨ।

Farmers Protest & Railway Track Farmers Protest

ਕਿਸਾਨੀ ਹਿੱਤਾਂ ਦੀ ਰੱਖਿਆ ਅਤੇ ਮਸਲੇ ਦੇ ਪੱਕੇ ਹੱਲ ਲਈ ਗੇਂਦ ਕੈਪਟਨ ਦੇ ਪਾਲੇ 'ਚ ਸੁੱਟਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਬਤੌਰ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਰੰਟੀ ਨਹੀਂ ਦਿਵਾ ਸਕਦੇ ਤਾਂ ਇਹ ਕਦਮ ਪੰਜਾਬ ਸਰਕਾਰ ਵੱਲੋਂ ਖ਼ੁਦ ਉਠਾਉਣ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕ  ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲਈ ਕਾਨੂੰਨ ਪਾਸ ਕਰਨ ਕਿਉਂਕਿ ਪੰਜਾਬ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੇ ਰਹਿਮੋ ਕਰਮ 'ਤੇ ਨਹੀਂ ਸੁੱਟਿਆ ਜਾ ਸਕਦਾ।

captain Amarinder Singh captain Amarinder Singh

ਮਾਨ ਨੇ ਕਿਹਾ ਕਿ ਜੇਕਰ ਕੈਪਟਨ ਐਨਾ ਵੀ ਨਹੀਂ ਕਰਦੇ ਤਾਂ ਸਪੱਸ਼ਟ ਹੈ ਕਿ ਕੈਪਟਨ ਵੀ ਮੋਦੀ ਸਰਕਾਰ ਵਾਂਗ ਕਿਸਾਨ ਅਤੇ ਪੰਜਾਬ ਵਿਰੋਧੀ ਹਨ। ਇਸ ਲਈ ਕੈਪਟਨ ਨੂੰ ਤੁਰੰਤ ਗੱਦੀ ਛੱਡ ਦੇਣੀ ਚਾਹੀਦੀ ਹੈ, ਕਿਉਂਕਿ ਪੰਜਾਬ ਅਤੇ ਕਿਸਾਨ ਨੂੰ ਇਸ ਸਮੇਂ ਡਰਾਮੇਬਾਜ਼ ਅਤੇ ਗ਼ੱਦਾਰ ਮੁੱਖ ਮੰਤਰੀ ਦੀ ਨਹੀਂ ਵਫ਼ਾਦਾਰ ਮੁੱਖ ਮੰਤਰੀ ਦੀ ਜ਼ਰੂਰਤ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement