ਮੁੱਖ ਮੰਤਰੀ ਵਲੋਂ ਰੋਜ਼ਾਨਾ 30000 ਕੋਵਿਡ ਟੈਸਟਿੰਗ ਕਰਨ ਦੇ ਆਦੇਸ਼
Published : Nov 11, 2020, 1:20 am IST
Updated : Nov 11, 2020, 1:20 am IST
SHARE ARTICLE
image
image

ਮੁੱਖ ਮੰਤਰੀ ਵਲੋਂ ਰੋਜ਼ਾਨਾ 30000 ਕੋਵਿਡ ਟੈਸਟਿੰਗ ਕਰਨ ਦੇ ਆਦੇਸ਼

ਚੰਡੀਗੜ੍ਹ, 10 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਉਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਨਿਰਦੇਸ਼ ਦਿਤੇ ਕਿ ਰੋਜ਼ਾਨਾ 30,000 ਕੋਵਿਡ ਟੈਸਟਿੰਗ ਕਰਵਾਉਣ ਦਾ ਟੀਚਾ ਬਰਕਰਾਰ ਰਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੈਡੀਕਲ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਲਈ ਨਿਯਮਾਂ ਵਿੱਚ ਸੋਧ ਕਰਨ ਦੇ ਵੀ ਹੁਕਮ ਦਿਤੇ। ਸੂਬੇ ਵਿਚ ਕੋਵਿਡ ਮਹਾਂਮਾਰੀ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਉਚ ਪਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਆਖਿਆ ਕਿ ਸੁਪਰ ਸਪੈਸ਼ਲਿਸਟ ਵਿਭਾਗਾਂ ਵਿਚ ਭਰਤੀ ਯਕੀਨੀ ਬਣਾਉਣ ਲਈ ਨਿਯਮਾਂ ਵਿਚ ਸੋਧ ਉਤੇ ਕੰਮ ਕੀਤਾ ਜਾਵੇ ਤਾਂ ਕੋਵਿਡ ਵਿਰੁਧ ਜੰਗ ਕਿਸੇ ਵੀ ਪ੍ਰਕਾਰ ਢਿੱਲੀ ਨਾ ਪੈ ਸਕੇ।
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿਤੇ ਕਿ ਬਿਨਾਂ ਕਿਸੇ ਢਿੱਲ ਦੇ ਰੋਜ਼ਾਨਾ ਘੱਟੋ-ਘੱਟ 25,000 ਆਰ.ਟੀ.-ਪੀ.ਸੀ.ਆਰ. ਅਤੇ 5000 ਰੈਪਿਡ ਐਂਟੀਜਨ ਟੈਸਟ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕੇਸਾਂ ਵਿਚ ਆਈ ਮੌਜੂਦਾ ਗਿਰਾਵਟ ਦੇ ਬਾਵਜੂਦ ਸੂਬੇ ਵਿਚ ਦੂਜੀ ਲਹਿਰ ਦੇ ਆਉਣ ਦੀ ਸੰਭਾਵਨਾ ਨਾਲ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕੋਵਿਡ ਸੁਰੱਖਿਆ ਅਤੇ ਵਿਵਹਾਰਕ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਦੀ ਲੋੜ ਉਤੇ ਜ਼ੋਰ ਦਿਤਾ। ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹਦਾਇਤਾਂ ਦਿਤੀਆਂ ਕਿ ਮਾਸਕ ਨਾ ਪਹਿਨਣ ਅਤੇ ਸਮਾਜਕ ਵਿੱਥ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤੀ ਕੀਤੀ ਜਾਵੇ।
ਕੈਪਟਨ, ਵਿਨੀ ਮਹਾਜਨ ਦੀ ਫ਼ੋਟੋ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement