ਕੋਰੋਨਾ ਦੇ ਨਾਲ ਹੀ ਪੰਜਾਬ 'ਚ ਡੇਂਗੂ ਦਾ ਕਹਿਰ ਜਾਰੀ, ਸਿਹਤ ਵਿਭਾਗ ਨੇ ਆਂਕੜੇ ਕੀਤੇ ਸਾਂਝਾ
Published : Nov 11, 2020, 10:58 am IST
Updated : Nov 11, 2020, 11:05 am IST
SHARE ARTICLE
dengue
dengue

ਜਨਵਰੀ ਤੋਂ ਹੁਣ ਤਕ ਸਿਹਤ ਵਿਭਾਗ 10,890 ਲੋਕਾਂ ਦੇ ਨਮੂਨਿਆਂ ਦੀ ਜਾਂਚ ਕਰ ਚੁੱਕਾ ਹੈ।

ਚੰਡੀਗੜ੍ਹ- ਦੇਸ਼ 'ਚ ਕੋਰੋਨਾ ਵਾਇਰਸ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤੇ ਦੂਜੇ ਪਾਸੇ ਪੰਜਾਬ 'ਚ ਡੇਂਗੂ ਦਾ ਖ਼ਤਰਾ ਵੀ ਵੱਧ ਗਿਆ ਹੈ। ਸੂਬੇ 'ਚ ਪਿਛਲੇ 10 ਮਹੀਨਿਆਂ 'ਚ ਡੇਂਗੂ ਦੇ 4692 ਮਾਮਲੇ ਸਾਹਮਣੇ ਆ ਚੁੱਕੇ ਹਨ। ਜਨਵਰੀ ਤੋਂ ਹੁਣ ਤਕ ਸਿਹਤ ਵਿਭਾਗ 10,890 ਲੋਕਾਂ ਦੇ ਨਮੂਨਿਆਂ ਦੀ ਜਾਂਚ ਕਰ ਚੁੱਕਾ ਹੈ। ਨਵੰਬਰ ਤੇ ਦਸੰਬਰ 'ਚ ਡੇਂਗੂ ਦੇ ਜ਼ਿਆਦਾ ਫੈਲਣ ਦੀ ਸੰਭਾਵਨਾਵਾਂ ਨੂੰ ਦੇਖਦਿਆਂ ਹੋਇਆ ਸਟੇਟ ਟਾਸਕ ਫੋਰਸ ਪੂਰੀ ਤਰ੍ਹਾਂ ਸਾਵਧਾਨ ਹੋ ਗਈ ਹੈ।  ਮੱਛਰਾਂ ਦੇ ਕੱਟਣ ਕਾਰਨ ਅਨੇਕਾਂ ਲੋਕ ਡੇਂਗੂ ਦੇ ਡੰਗ ਦੇ ਕਹਿਰ ਦਾ ਸ਼ਿਕਾਰ ਹੋ ਰਹੇ ਹਨ।

Dengue

ਟਾਸਕ ਫੋਰਸ ਵੱਲੋਂ ਸਾਂਝੇ ਤੌਰ 'ਤੇ ਡੇਂਗੂ  ਤੋਂ ਬਚਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਟਾਸਕ ਫੋਰਸ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ, ਸਕੂਲ ਸਿੱਖਿਆ, ਪਸ਼ੂ ਪਾਲਣ ਵਿਭਾਗ, ਮੈਡੀਕਲ ਸਿੱਖਿਆ ਤੇ ਖੋਜ ਆਦਿ ਵਿਭਾਗਾਂ ਨੂੰ ਸ਼ਾਮਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਦੇ ਮੁਤਾਬਕ ਪੰਜਾਬ 'ਚ ਜਨਵਰੀ ਤੋਂ ਹੁਣ ਤਕ ਡੇਂਗੂ ਦੇ 10,890 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ 'ਚੋਂ 4,692 ਮਰੀਜ਼ ਪੌਜ਼ੇਟਿਵ ਮਿਲੇ ਹਨ। 

Dengue spreads in districts of Punjab

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਹਸਪਤਾਲਾਂ 'ਚ ਬੁਖਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ। ਤਾਂ ਜੋ ਡੇਂਗੂ ਕਾਰਨ ਹੋਈਆਂ ਬਿਮਾਰੀਆਂ ਤੇ ਮੌਤ ਦਰ ਨੂੰ ਘਟਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement