
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਰਵੇ ਦਾ ਪਹਿਲਾ ਪੜਾ 21 ਸਤੰਬਰ ਤੋਂ ਸ਼ੁਰੂ ਹੋਇਆ ਸੀ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਸਰਵੇ ਦਾ ਆਯੋਜਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਕੀਤਾ ਗਿਆ ਹੈ।
Students
ਬੁਲਾਰੇ ਅਨੁਸਾਰ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇ ਅੱਜ 11 ਨਵੰਬਰ ਨੂੰ ਸ਼ੁਰੂ ਹੋਇਆ ਅਤੇ ਪ੍ਰਾਇਮਰੀ ਕਲਾਸਾਂ ਦਾ ਸਰਵੇ 17 ਨਵੰਬਰ ਤੱਕ ਚੱਲੇਗਾ। ਹਾਈ ਸਕੂਲ ਦੇ ਵਿਦਿਆਰਥੀਆਂ ਦਾ ਸਰਵੇ ਇਮਤਿਹਾਨ 20 ਨਵੰਬਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਅਰਥੀਆਂ ਦਾ ਸਰਵੇ 24 ਨਵੰਬਰ ਨੂੰ ਖਤਮ ਹੋਵੇਗਾ। ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇਖਣ 18 ਨਵੰਬਰ ਤੋਂ ਸ਼ੁਰੂ ਹੋ ਕੇ 21 ਨਵੰਬਰ ਤੱਕ ਚੱਲੇਗਾ।
Students
ਬੁਲਾਰੇ ਅਨੁਸਾਰ ਆਖਰੀ ਗੇੜ ਦੇ ਸਰਵੇ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਬੱਡੀ ਗਰੁੱਪਾਂ ਵੱਲੋਂ ਉਨ੍ਹਾਂ ਵਿਦਿਆਰਥੀਆਂ ਦੀ ਖਾਸ ਤੌਰ ’ਤੇ ਮਦਦ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਕੋਲ ਮੋਬਾਇਲ ਨਹੀਂ ਹਨ।
Students
ਇਸ ਪੜਾਅ ਲਈ ਅਧਿਆਪਕਾਂ ਨੇ ਵੀ ਘਰ ਘਰ ਜਾ ਕੇ ਵਿਦਿਆਰਥੀਆਂ ਨੂੰ ਸਰਵੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਰਵੇ ਦਾ ਪਹਿਲਾ ਪੜਾ 21 ਸਤੰਬਰ ਤੋਂ ਸ਼ੁਰੂ ਹੋਇਆ ਸੀ।
ਬੁਲਾਰੇ ਦੇ ਅਨੁਸਾਰ ਇਸ ਸਰਵੇ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਵਾਲੇ ਇਮਤਿਹਾਨਾਂ ਬਾਰੇ ਸਮਝ ਵਧੇਗੀ ਅਤੇ ਇਸ ਨਾਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜ਼ਿਆਦਾਤਰ ਸਵਾਲ ਅਜੈਕਟਿਵ ਟਾਈਪ ਪੁੱਛੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਵਿਦਿਆਰਥੀਆਂ ਵਿੱਚ ਇੱਕ ਦਮ ਸੋਚਣ ਦੀ ਕਾਬਲੀਅਤ ਪੈਦਾ ਹੋਵਗੀ। ਇਸ ਦੇ ਨਾਲ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਹੋਣ ਦੇ ਕਾਰਨ ਇਹ ਸਰਵੇ ਭਵਿੱਖ ਵਿੱਚ ਉਨ੍ਹਾਂ ਲਈ ਬਹੁਤ ਜ਼ਿਆਦਾ ਲਾਹੇਬੰਦ ਹੋਵੇਗਾ।