
ਗ੍ਰੰਥੀ ਨੇ ਹੀ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ
to
ਡੇਰਾ ਬਾਬਾ ਨਾਨਕ, 10 ਨਵੰਬਰ (ਹੀਰਾ ਸਿੰਘ ਮਾਂਗਟ) ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜਦੀਕੀ ਪਿੰਡ ਪੱਡਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਸਿੰਘ ਵੱਲੋ ਗੁਟਕਾਂ ਸਾਹਿਬ ਦੀ ਬੇਅਦਬੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਆਨੁਸਾਰ ਪਤਾ ਚੱਲਿਆ ਕਿ ਪਿੰਡ ਪੱਡਾ ਦਾ ਗ੍ਰੰਥੀ ਪਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਠਾ ਜੋ ਪਿਛਲੇ 11 ਸਾਲਾਂ ਤੋਂ ਪਿੰਡ ਪੱਡਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਗ੍ਰੰਥੀ ਸਿੰਘ ਵਜੋਂ ਡਿਊਟੀ ਨਿਭਾਉਦਾਂ ਆ ਰਿਹਾ ਸੀ । ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ 8.30 ਵਜੇ ਦੇ ਕਰੀਬ ਪਿੰਡ ਦੀ ਇੱਕ ਔਰਤ ਨੇ ਵੇਖਿਆ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਨਾਲੀ ਵਿੱਚ ਗੁਰਬਾਣੀ ਦੇ ਅੱਧਸੜੇ ਅੰਗ ਪਏ ਹਨ ਜਿਸ ਨੂੰ ਵੇਖ ਕੇ ਉਸਨੇ ਤਰੁੰਤ ਪਿੰਡ ਦੇ ਹੋਰਨਾ ਲੋਕਾਂ ਨੂੰ ਇਸ ਬਾਰੇ ਦੱਸਿਆ ਜਿਨ੍ਹਾਂ ਵੱਲੋ ਗੁਟਕਾ ਸਾਹਿਬ ਦੇ ਇਹ ਸਾਰੇ ਅੰਗ ਸਤਿਕਾਰ ਸਹਿਤ ਇਕੱਠੇ ਕਰਕੇ ਇਸ ਦੀ ਸੂਚਨਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ । ਇਸ ਸਾਰੀ ਘਟਨਾ ਜਾਨਣ ਨੂੰ ਜਾਨਣ ਵਾਸਤੇ ਜਦ ਪਿੰਡ ਵਾਸੀਆਂ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਤਾਂ ਦੇਖਿਆ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਸਾੜ ਕੇ ਗੁਰਦੁਆਰੇ ਦੇ ਬਾਥਰੂਮ ਵਿਚ ਪਾਣੀ ਛੱਡ ਕੇ ਰੋੜ੍ਹ ਦਿੱਤਾ ਗਿਆ ਹੈ। ਇਸ ਬੇਅਦਬੀ ਦੀ ਘਟਨਾ ਦਾ ਪਤਾ ਲੱਗਦਿਆ ਹੀ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖੀ ਗੁਰਦੁਆਰਾ ਯਾਦਗਰ ਏ ਸ਼ਹੀਦਾਂ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ,ਦਮਦਮੀ ਟਕਸਾਲ ਅਜਨਾਲਾ ਦੇ ਭਾਈ ਲਖਵਿੰਦਰ ਸਿੰਘ ਆਦੀਆ, ਅਤੇ ਹੋਰ ਧਾਰਮਿਕ ਜਥੇਬੰਦੀਆਂ ਨੂੰ ਜਿਵੇ ਹੀ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਤੁਰੰਤ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ। ਜਿਸ ਤੇਂ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ ਐੱਸ ਪੀ ਸੁਰਿੰਦਰਪਾਲ ਸਿੰਘ ਅਤੇ ਐੱਸ,ਐੱਚ,ਓ ਅਨਿਲ ਪੁਆਰ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਤੇ ਪਹੁੰਚੇ ਜਿਨ੍ਹਾਂ ਵੱਲੋ ਸਾਰੀ ਘਟਨਾ ਦੀ ਜਾਣਕਾਰੀ ਲੈਣ ਤੋ ਬਾਅਦ ਗ੍ਰੰਥੀ ਪਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਾਪਰੀ ਇਸ ਘਟਨਾ ਦਾ ਦੁੱਖ ਜ਼ਾਹਰ ਕਰਦਿਆਂ ਦੱਸਿਆ ਕਿ ਬਾਰ ਬਾਰ ਬੇਅਦਬੀ ਦੀਆਂ ਹੋ ਰਹੀਆਂ ਘਟਨਾ ਸਮੁੱਚੀ ਕੌਮ ਲਈ ਚਿੰਤਾ ਦਾ ਵਿਸ਼ਾ ਹੈ।ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖੀ ਗੁਰਦੁਆਰਾ ਯਾਦਗਰ ਏ ਸਹੀਦਾਂ ਪਿੰਡ ਅਗਵਾਨ ਵੱਲੋਂ ਗੁਰਬਾਣੀ ਦੇ ਅੱਧ ਸੜੇ ਗੁਟਖਾ ਸਹਿਬਾਨ ਦੇ ਅੰਗਾਂ ਨੂੰ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਪਹੁੰਚਾਇਆ ਗਿਆ ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਐਸ ਐਚ ਓ ਅਨਿਲ ਪਵਾਰ ਨੇ ਦੱਸਿਆ ਕਿ ਪੁਲਿਸ ਵੱਲੋ ਦੋਸੀ ਗ੍ਰੰਥੀ ਪਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਠਾ ਤੇ ਧਾਰਾ 295 ਏ ਤਹਿਤ ਪਰਚਾ ਦਰਜ਼ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਪੁਲਿਸ ਵੱਲੋ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।
ਪਸਚਾਤਾਪ ਲਈ ਗੁਰਦੁਆਰਾ ਸਾਹਿਬ ਵਿਖੇ ਅੱਜ 11 ਨਵੰਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ
ਇਸ ਮੌਕੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕੇ ਇਸ ਮੰਦਭਾਗੀ ਘਟਨਾ ਸੰਬੰਧੀ ਪਸਚਾਤਾਪ ਲਈ ਪਿੰਡ ਪੱਡੇ ਦੇ ਗੁਰਦੁਆਰਾ ਸਿੰਘ ਸਭਾ ਵਿਚ 11 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 13 ਨੂੰ ਭੋਗ ਉਪਰੰਤ ਗੁਰਬਾਣੀ ਦੇ ਕੀਰਤਨ ਵਿਚਾਰਾਂ ਹੋਣ ਗਿਆਂ।
ਤਸਵੀਰ ਕੈਪਸ਼ਨ: ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਵਿਖੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਡੀ ਐੱਸ ਪੀ ਸੁਰਿੰਦਰਪਾਲ ਸਿੰੰਘ ,ਐੱਸਐਚਓ ਅਨਿਲ ਪਵਾਰ, ਤੇ ਧਾਰਮਿਕ ਜਥੇਬੰਦੀਆਂ ਦੇ ਆਗੂ
Quick Reply