
- ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚੇ ਦੀ ਵੱਡੀ ਤਿਆਰੀ ਕਰਨ ਦਾ ਸੱਦਾ ਦਿੱਤਾ
ਸੰਗਰੂਰ :ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਸਿਖਰ ਤੇ ਹੋਣ ਦੇ ਬਾਵਜੂਦ ਅੱਜ ਵੀ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਕਿਸਾਨ ਮੋਰਚਾ ਆਪਾ ਖਹਿ ਰਿਹਾ ਤੇ ਵੱਡੀ ਪੱਧਰ ਤੇ ਬੀਬੀਆਂ ਨੇ ਮੋਰਚੇ ਵਿਚ ਹਾਜ਼ਰੀ ਲਵਾਈ । ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਕਾਦੀਆਂ ਦੇ ਜਿਲ੍ਹਾ ਪ੍ਰੈੱਸ ਸਕੱਤਰ ਤਰਨਜੀਤਪਾਲ ਸਿੰਘ ਸੰਧੂ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਕੁੰਨਰਾਂ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਵਾਲ,ਬੀਕੇਯੂ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ,ਬੀਕੇਯੂ ਸਿੱਧੂਪੁਰ ਦੇ ਜਿਲ੍ਹਾ ਆਗੂ ਹਰੀ ਸਿੰਘ ਚੱਠਾ,
Farmer protestਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਨਿਰਮਲ ਸਿੰਘ ਬਟੜਿਆਣਾ,ਬੀਕੇਯੂ ਰਾਜੇਵਾਲ ਦੇ ਸੂਬਾ ਆਗੂ ਨਰੰਜਣ ਸਿੰਘ ਦੋਹਲਾ ਨੇ ਪੰਜਾਬ ਦੀ ਆਰਥਿਕ ਤੌਰ ਤੇ ਘੇਰਾਬੰਦੀ ਕਰਨ ਲਈ 12 ਨਵੰਬਰ ਤੱਕ ਮਾਲ ਗੱਡੀਆਂ ਨਾ ਚਲਾਉਣ ਦੇ ਫ਼ੈਸਲੇ ਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਨਾਲ ਨਾਲ ਵਪਾਰੀਆਂ ਦੀ ਵਿਰੋਧੀ ਵੀ ਗਰਦਾਨਿਆ। ਆਗੂਆਂ ਨੇ ਕਿਹਾ ਕਿ ਵੇ 60 ਵੇਂ ਦਹਾਕੇ ਵਿੱਚ ਅੰਨ ਸੰਕਟ ਦਾ ਸਾਹਮਣਾ ਕਰ ਰਹੇ ਦੇਸ਼ ਨੂੰ ਪੰਜਾਬ ਦੇ ਲੋਕਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਇਆ ਅਤੇ
Farmers Protest
ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਨੇ ਦਿੱਤਾ। ਪੰਜਾਬ ਦੇ ਕਿਸਾਨਾਂ ਦੀ ਪਿੱਠ ਥਾਪੜਨ ਦੀ ਬਜਾਏ ਅੱਜ ਕੇਂਦਰ ਸਰਕਾਰ ਦੇ ਮੂੰਹ ਫੱਟ ਮੰਤਰੀ ਕਿਸਾਨਾਂ ਨੂੰ ਦਲਾਲ ਅਤੇ ਸ਼ਹਿਰੀ ਨਕਸਲੀ ਕਹਿ ਕੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਮਸਲਿਆਂ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਹੈਂਕੜਬਾਜ਼ ਨੀਤੀ ਰਾਹੀਂ ਸੰਘਰਸ਼ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੇ ਹਨ । ਇਨ੍ਹਾਂ ਤੋਂ ਬਿਨਾਂ ਇਸਤਰੀ ਆਗੂ ਸੁਖਪਾਲ ਕੌਰ ਛਾਜਲੀ,ਊਧਮ ਸਿੰਘ ਸੰਤੋਖਪੁਰਾ
ਸੂਬਾਈ ਆਗੂ ਜਮਹੂਰੀ ਕਿਸਾਨ ਸਭਾ ਪੰਜਾਬ ਹਰਬੰਸ ਸਿੰਘ ਜਲਾਲ ਸੂਬਾਈ ਆਗੂ ਕੁਲਹਿੰਦ ਕਿਸਾਨ ਸਭਾ ਪੰਜਾਬ, ਦਰਸ਼ਨ ਸਿੰਘ ਕੁੰਨਰਾ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਵਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਕਾਦੀਆਂ ਸਰਬਜੀਤ ਸਿੰਘ ਵੜੈਚ ਜ਼ਿਲ੍ਹਾ ਆਗੂ ਸੀਟੂ ਸੁਖਦੇਵ ਸ਼ਰਮਾ ਸੂਬਾ ਸਕੱਤਰ ਏਟਕ ਪੰਜਾਬ ਅਮਰੀਕ ਸਿੰਘ ਤੋਲਾਵਾਲ ਬਲਾਕ ਪ੍ਰਧਾਨ ਸੁਨਾਮ ਬੀਕੇਯੂ ਰਾਜੇਵਾਲ ਭਰਪੂਰ ਸਿੰਘ ਜ਼ਿਲ੍ਹਾ ਆਗੂ ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਪਿਆਰਾ ਸਿੰਘ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਨੇ ਲੋਕਾਂ ਨੂੰ ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚੇ ਦੀ ਵੱਡੀ ਤਿਆਰੀ ਕਰਨ ਦਾ ਸੱਦਾ ਦਿੱਤਾ।